ਸ਼ਰਾਰਤੀ ਅਨਸਰ ਆਪਣੀਆਂ ਗਲਤ ਹਰਕਤਾਂ ਤੋਂ ਬਾਜ਼ ਆ ਜਾਣ - ਜ਼ਿਲ੍ਹਾ ਪੁਲਿਸ ਮੁਖੀ ਮਲੇਰਕੋਟਲਾ
ਮਲੇਰਕੋਟਲਾ, 14 ਮਈ (ਮੁਹੰਮਦ ਹਨੀਫ਼ ਥਿੰਦ) - ਮਲੇਰਕੋਟਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਦਾਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵਲੋਂ ਕੌਂਸਲਰ ਚੋਣਾਂ ਨੂੰ ਲੈ ਕੇ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਮਲੇਰਕੋਟਲਾ ਦੇ ਵੱਖ-ਵੱਖ ਬਜ਼ਾਰਾਂ ਵਿਚ ਦੀ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸਰਦਾਰ ਗੁਰਮੀਤ ਸਿੰਘ ਨੇ ਕਿਹਾ ਕਿ ਸ਼ਰਾਰਤੀ ਅਨਸਰ ਆਪਣੀਆਂ ਗਲਤ ਹਰਕਤਾਂ ਤੋਂ ਬਾਜ਼ ਆ ਜਾਣ ਜਾਂ ਫਿਰ ਕਾਨੂੰਨ ਅਤੇ ਪੁਲਿਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।
;
;
;
;
;
;
;