ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਐਸ.ਆਈ.ਆਰ. ਲਾਗੂ ਕਰਨਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ - ਸੁਖਜਿੰਦਰ ਸਿੰਘ ਰੰਧਾਵਾ
ਚੰਡੀਗੜ੍ਹ, 14 ਮਈ - ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰ ਕਿਹਾ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਸ.ਆਈ.ਆਰ. ਲਾਗੂ ਕਰਨਾ ਲੋਕਤੰਤਰ ਬਾਰੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।ਜਦੋਂ ਯੂਪੀ ਅਤੇ ਪੰਜਾਬ ਵਿਚ ਚੋਣਾਂ ਲਗਭਗ ਇਕੋ ਸਮੇਂ ਹਨ, ਤਾਂ ਇਹ ਪ੍ਰਕਿਰਿਆ ਸਿਰਫ਼ ਪੰਜਾਬ ਵਿਚ ਹੀ ਕਿਉਂ ਹੈ?ਕਿਸੇ ਵੀ ਅਸਲੀ ਵੋਟਰ ਦਾ ਨਾਮ ਸੂਚੀ ਵਿਚੋਂ ਹਟਾਉਣ ਜਾਂ ਉਨ੍ਹਾਂ ਨੂੰ ਵੋਟ ਪਾਉਣ ਤੋਂ ਰੋਕਣ ਦੀ ਕੋਈ ਵੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਾਂਗਰਸ ਹਰ ਵੋਟਰ ਦੇ ਅਧਿਕਾਰਾਂ ਦੀ ਰਾਖੀ ਲਈ ਪਿੰਡ-ਪਿੰਡ ਜਾਵੇਗੀ।ਲੋਕਤੰਤਰ ਨੂੰ ਬਚਾਉਣਾ ਹਰ ਕਿਸੇ ਦੀ ਸਾਂਝੀ ਜ਼ਿੰਮੇਵਾਰੀ ਹੈ।
;
;
;
;
;
;