ਨਾਮਜ਼ਦਗੀਆਂ ਦੇ ਦੂਜੇ ਦਿਨ ਚਾਰ ਉਮੀਦਵਾਰਾਂ ਵਲੋਂ ਪੇਪਰ ਦਾਖ਼ਲ
ਤਪਾ ਮੰਡੀ (ਬਰਨਾਲਾ), 14 ਮਈ (ਵਿਜੇ ਸ਼ਰਮਾ) - ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਨਗਰ ਕੌਂਸਲ ਤਪਾ ਦੀਆਂ ਚੋਣਾਂ ਨੂੰ ਲੈ ਕੇ ਚਾਰ ਉਮੀਦਵਾਰਾਂ ਵਲੋਂ ਰਿਟਰਨਿੰਗ ਅਫ਼ਸਰ ਕਮ ਐਸਡੀਐਮ ਆਯੂਸ਼ ਗੋਇਲ ਤਪਾ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਵਾਰਡ ਨੰਬਰ 5 ਤੋਂ ਸਰਸਵਤੀ ਦੇਵੀ ਅਤੇ ਵਾਰਡ ਨੰਬਰ 14 ਤੋਂ ਰਣਜੀਤ ਸਿੰਘ ਲਾਡੀ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਦੋਵੇਂ ਉਮੀਦਵਾਰਾਂ ਦੇ ਪਰਿਵਾਰਿਕ ਮੈਂਬਰ ਅੰਜੂ ਗੁਪਤਾ ਅਤੇ ਰਾਜਵਿੰਦਰ ਕੌਰ ਵਲੋਂ ਰਿਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ ਹਨ, ਜਦ ਕਿ ਨਾਮਜ਼ਦਗੀਆਂ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਆਪਣੇ ਕਾਗਜ ਦਾਖ਼ਲ ਨਹੀਂ ਕੀਤੇ ਗਏ।
;
;
;
;
;
;