JALANDHAR WEATHER

ਪਿੰਡ ਮੰਝ ਦੀ ਰਾਜਵਿੰਦਰ ਕੌਰ ਜ਼ਿਲ੍ਹਾ ਪ੍ਰੀਸ਼ਦ ਦੀ ਵਾਈਸ ਚੇਅਰਮੈਨ ਬਣੀ

ਚੋਗਾਵਾਂ (ਅੰਮ੍ਰਿਤਸਰ), 14 ਮਈ (ਗੁਰਵਿੰਦਰ ਸਿੰਘ ਕਲਸੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਮੰਝ ਦੀ ਜ਼ਿਲ੍ਹਾ ਪ੍ਰੀਸ਼ਦ ਦੀ ਨਵ-ਨਿਯੁਕਤ ਵਾਈਸ ਚੇਅਰਮੈਨ ਰਾਜਵਿੰਦਰ ਕੌਰ ਪਤਨੀ ਲਖਬੀਰ ਸਿੰਘ ਮੰਝ ਦਾ ਪਿੰਡ ਪਹੁੰਚਣ 'ਤੇ ਸਮਰਥਕਾਂ ਅਤੇ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ, ਚੇਅਰਮੈਨ ਲਖਵਿੰਦਰ ਸਿੰਘ ਲੱਖਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਨਿਹਾਲ ਸਿੰਘ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਸਰਪੰਚ ਜਸਪਾਲ ਸਿੰਘ ਮਿੰਟੂ ਭੀਲੋਵਾਲ ਮੌਜੂਦ ਸਨ।ਇਸ ਮੌਕੇ ਨਵ- ਨਿਯੁਕਤ ਵਾਈਸ ਚੇਅਰਮੈਨ ਰਾਜਵਿੰਦਰ ਕੌਰ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਇਸ ਨਿਯੁਕਤੀ ਲਈ 'ਆਪ' ਦੀ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

15 ਕਾਲਾ ਗਾਬਾ ਕਤਲ ਕਾਂਡ ਦੇ ਮੁੱਖ ਦੋਸ਼ੀ ਨੇ ਹਥਿਆਰ ਬਰਾਮਦਗੀ ਦੌਰਾਨ ਪੁਲਿਸ 'ਤੇ ਕੀਤੀ ਫਾਇਰਿੰਗ,ਜਵਾਬੀ ਕਾਰਵਾਈ ਵਿਚ ਇਕ ਦੋਸ਼ੀ ਜ਼ਖ਼ਮੀ

ਮੱਖੂ, 7 ਜੂਨ (ਕੁਲਵਿੰਦਰ ਸਿੰਘ ਸੰਧੂ)-ਗੁਰਚਰਨ ਸਿੰਘ ਉਰਫ਼ ਕਾਲਾ ਗਾਬਾ ਕਤਲ ਕਾਂਡ ਦੇ ਦੋਹਾਂ ਦੋਸ਼ੀਆਂ ਦੀ ਪਛਾਣ ਵਿਸ਼ਨੂੰ ਠਾਕੁਰ ਉਮਰ ਕਰੀਬ 21 ਸਾਲ ਪੁੱਤਰ ਥਾਨ ਸਿੰਘ ਨਿਵਾਸ ਰੂਪਾਸ, ਜ਼ਿਲਾ ਭਰਤਪੁਰ ਰਾਜਸਥਾਨ ਅਤੇ ਰਾਹੁਲ ਮਹਾਵਰ ਉਮਰ ਕਰੀਬ 24 ਸਾਲ ਪੁੱਤਰ ਦੁਰਗਾ ਸ਼ੰਕਰ ਵਾਸੀ ਆਨੰਦਪੁਰਾ ਕੋਟਾ ਰਾਜਸਥਾਨ ਵਜੋਂ ਹੋਈ ਸੀ।ਡੀਐੱਸਪੀ ਜਸਪਾਲ ਸਿੰਘ ਢਿੱਲੋਂ ਡੀਐਸਪੀ ਜ਼ੀਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਵਿਸ਼ਨੂੰ ਠਾਕੁਰ ਨੇ ਪੁੱਛਗਿੱਛ ਦੌਰਾਨ ਇੱਕ ਹੋਰ ਪਿਸਤੌਲ ਬਲਾਕ ਮੱਖੂ ਅਧੀਨ ਪੈਂਦੇ ਪਿੰਡ ਪੱਧਰੀ ਵਿਖੇ ਨਹਿਰ ਦੇ ਬੰਨ੍ਹ ਨੇੜੇ ਲੁਕਾਉਣ ਦਾ ਖੁਲਾਸਾ...  

... 4 hours 56 minutes ago

ਹੋਰ ਖ਼ਬਰਾਂ...

ਅਜੀਤ ਟੀ ਵੀ