JALANDHAR WEATHER

ਢਾਬੇ 'ਤੇ ਨੌਜਵਾਨਾਂ ਨੇ ਤਾਬੜ ਤੋੜ ਚਲਾਈਆਂ ਗੋਲੀਆਂ, ਇਕ ਜ਼ਖ਼ਮੀ

ਗੁਰਦਾਸਪੁਰ, 14 ਮਈ (ਰੋਹਿਤ ਗੁਪਤਾ) - ਗੁਰਦਾਸਪੁਰ ਪਠਾਨਕੋਟ ਨੈਸ਼ਨਲ ਹਾਈਵੇ 'ਤੇ ਪੈਂਦੇ ਪਨਿਆੜ ਦੇ ਨੇੜੇ ਸਥਿਤ ਹੈਪੀ ਢਾਬੇ 'ਤੇ ਅੱਠ ਦਸ ਨੌਜਵਾਨਾਂ ਨੇ ਫਾਇਰਿੰਗ ਕਰਕੇ ਢਾਬੇ 'ਤੇ ਕੰਮ ਕਰਨ ਵਾਲੇ ਇਕ ਕਰਮਚਾਰੀ ਨੂੰ ਜ਼ਖ਼ਮੀ ਕਰ ਦਿੱਤਾ।ਜ਼ਖ਼ਮੀ ਕਰਮਚਾਰੀ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਦਕਿ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਢਾਬੇ ਦੇ ਮਾਲਕਾਂ ਦਾ ਕਹਿਣਾ ਹੈ ਕਿ ਫਾਇਰਿੰਗ ਕਰਨ ਵਾਲਿਆਂ ਵਿਚ ਨਜ਼ਦੀਕੀ ਢਾਬੇ ਵਾਲੇ ਵੀ ਸ਼ਾਮਿਲ ਹਨ। ਉਨ੍ਹਾਂ ਦੀ ਨੌਜਵਾਨਾਂ ਨਾਲ ਕੋਈ ਦੁਸ਼ਮਣੀ ਨਹੀਂ ਸੀ । ਇੰਡੈਵਰ ਗੱਡੀ 'ਤੇ ਆਏ ਕੁਝ ਨੌਜਵਾਨ ਨਜ਼ਦੀਕੀ ਢਾਬੇ 'ਤੇ ਇਕ ਟਰੱਕ ਡਰਾਈਵਰ ਨੂੰ ਕੁੱਟ ਰਹੇ ਸਨ । ਉਹ ਜਦੋਂ ਬਾਹਰ ਆ ਕੇ ਦੇਖਣ ਲੱਗੇ ਤਾਂ ਨੌਜਵਾਨ ਡਰਾਈਵਰ ਨੂੰ ਛੱਡ ਕੇ ਉਨ੍ਹਾਂ ਦੇ ਦੁਆਲੇ ਹੋ ਗਏ ਤੇ ਢਾਬੇ ਮਾਲਕ ਅਤੇ ਕਰਮਚਾਰੀਆਂ ਨਾਲ ਮਾਰ ਕੁਟਾਈ ਸ਼ੁਰੂ ਕਰ ਦਿੱਤੀ , ਜਿਸ ਤੋਂ ਬਾਅਦ ਵਰੁਣ ਸੈਨੀ ਨਾਮ ਦਾ ਇਕ ਮੁਲਾਜ਼ਮ ਜਦੋਂ ਜਾਨ ਬਚਾਉਣ ਲਈ ਦੌੜਨ ਲੱਗਾ ਤਾਂ ਉਸ ਨੂੰ ਗੋਲੀਆਂ ਮਾਰੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਕ ਗੋਲੀ ਉਸ ਦੇ ਬਾਂਹ 'ਤੇ ਅਤੇ ਇਕ ਛਾਤੀ ਦੇ ਨਜ਼ਦੀਕ ਲੱਗੀ ਹੈ। ਫਿਲਹਾਲ ਪੁਲਿਸ ਅਧਿਕਾਰੀ ਇਸ ਬਾਰੇ ਕੁਝ ਬੋਲਣ ਲਈ ਤਿਆਰ ਨਹੀਂ ਹਨ, ਪਰ ਢਾਬਾ ਮਾਲਕ ਦਾ ਕਹਿਣਾ ਹੈ ਕਿ ਨੌਜਵਾਨਾਂ ਕੋਲ ਦੋ ਪਸਤੋਲਾਂ ਸਨ ਅਤੇ ਦੋਨੋਂ ਖਾਲੀ ਕਰਕੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

15 ਕਾਲਾ ਗਾਬਾ ਕਤਲ ਕਾਂਡ ਦੇ ਮੁੱਖ ਦੋਸ਼ੀ ਨੇ ਹਥਿਆਰ ਬਰਾਮਦਗੀ ਦੌਰਾਨ ਪੁਲਿਸ 'ਤੇ ਕੀਤੀ ਫਾਇਰਿੰਗ,ਜਵਾਬੀ ਕਾਰਵਾਈ ਵਿਚ ਇਕ ਦੋਸ਼ੀ ਜ਼ਖ਼ਮੀ

ਮੱਖੂ, 7 ਜੂਨ (ਕੁਲਵਿੰਦਰ ਸਿੰਘ ਸੰਧੂ)-ਗੁਰਚਰਨ ਸਿੰਘ ਉਰਫ਼ ਕਾਲਾ ਗਾਬਾ ਕਤਲ ਕਾਂਡ ਦੇ ਦੋਹਾਂ ਦੋਸ਼ੀਆਂ ਦੀ ਪਛਾਣ ਵਿਸ਼ਨੂੰ ਠਾਕੁਰ ਉਮਰ ਕਰੀਬ 21 ਸਾਲ ਪੁੱਤਰ ਥਾਨ ਸਿੰਘ ਨਿਵਾਸ ਰੂਪਾਸ, ਜ਼ਿਲਾ ਭਰਤਪੁਰ ਰਾਜਸਥਾਨ ਅਤੇ ਰਾਹੁਲ ਮਹਾਵਰ ਉਮਰ ਕਰੀਬ 24 ਸਾਲ ਪੁੱਤਰ ਦੁਰਗਾ ਸ਼ੰਕਰ ਵਾਸੀ ਆਨੰਦਪੁਰਾ ਕੋਟਾ ਰਾਜਸਥਾਨ ਵਜੋਂ ਹੋਈ ਸੀ।ਡੀਐੱਸਪੀ ਜਸਪਾਲ ਸਿੰਘ ਢਿੱਲੋਂ ਡੀਐਸਪੀ ਜ਼ੀਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਵਿਸ਼ਨੂੰ ਠਾਕੁਰ ਨੇ ਪੁੱਛਗਿੱਛ ਦੌਰਾਨ ਇੱਕ ਹੋਰ ਪਿਸਤੌਲ ਬਲਾਕ ਮੱਖੂ ਅਧੀਨ ਪੈਂਦੇ ਪਿੰਡ ਪੱਧਰੀ ਵਿਖੇ ਨਹਿਰ ਦੇ ਬੰਨ੍ਹ ਨੇੜੇ ਲੁਕਾਉਣ ਦਾ ਖੁਲਾਸਾ...  

... 5 hours 20 minutes ago

ਹੋਰ ਖ਼ਬਰਾਂ...

ਅਜੀਤ ਟੀ ਵੀ