JALANDHAR WEATHER

ਭਾਜਪਾ ਦਾ ਐਂਟੀ ਪੰਜਾਬ ਏਜੰਡਾ ਕਿਸੇ ਕੀਮਤ 'ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ-ਦੀਪਕ ਬਾਲੀ

ਜਲੰਧਰ, 14 ਮਈ (ਅਜੀਤ ਬਿਊਰੋ)- ਸਰਕਟ ਹਾਊਸ ਵਿਖੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਮੇਅਰ ਵਿਨੀਤ ਧੀਰ ਤੇ ਹੋਰ ਸ਼ਖਸੀਅਤਾਂ ਸਮੇਤ ਪ੍ਰੈੱਸ ਕਾਨਫਰੰਸ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਧਰਤੀ ਹੈ ਅਤੇ ਸਾਂਝੀਵਾਲਤਾ ਦੀ ਮਿਸਾਲ ਹੈ¢ ਉਨ੍ਹਾਂ ਕਿਹਾ ਕਿ ਧਰਮ ਦੇ ਨਾਂਅ 'ਤੇ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਦਾ ਧਰਮ ਨਾਲ ਕੋਈ ਸਬੰਧ ਨਹੀਂ ਹੈ¢ ਦੀਪਕ ਬਾਲੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਸਨਾਤਨ ਦੇ ਨਾਂਅ 'ਤੇ ਹਲਕੀ ਸਿਆਸਤ ਕੀਤੀ ਜਾ ਰਹੀ ਹੈ¢ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਾਰਪੀਡੋ ਕਰਨ ਲਈ ਭਾਜਪਾ ਐਂਟੀ ਪੰਜਾਬ ਏਜੰਡਾ ਚਲਾ ਰਹੀ ਹੈ, ਜਿਸ ਨੂੰ ਕਿਸੇ ਕੀਮਤ 'ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ¢ ਇਸ ਮੌਕੇ ਖਾਦੀ ਬੋਰਡ ਦੇ ਚੇਅਰਮੈਨ ਗਗਨਦੀਪ ਸਿੰਘ ਆਹਲੂਵਾਲੀਆ, 'ਆਪ' ਆਗੂ ਨਿਤਿਨ ਕੋਹਲੀ, ਦਿਨੇਸ਼ ਢੱਲ, ਕÏਾਸਲਰ ਜਤਿਨ ਗੁਲਾਟੀ, ਪਾਲਾ ਜਲਾਲਪੁਰੀਆ ਤੋਂ ਇਲਾਵਾ ਕਸ਼ਟ ਨਿਵਾਰਣ ਬਾਲਾ ਜੀ ਮੰਦਰ ਸ਼ੇਖਾ ਬਾਜ਼ਾਰ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਵੀ ਮÏਜੂਦ ਸਨ¢

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ