JALANDHAR WEATHER

ਮੁੜ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਅਧਿਆਪਕਾਂ ਵਲੋਂ ਮੁਹਾਲੀ ਵਿਖੇ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 14 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਰਾਜ ਦੇ ਸਰਕਾਰੀ ਸਕੂਲਾਂ 'ਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਕੱਚੇ ਅਧਿਆਪਕਾਂ ਵਲੋਂ ਮੁੜ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਅੱਜ ਮੁਹਾਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮੁੜ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਦੌਰਾਨ ਜਦੋਂ ਅਧਿਆਪਕਾਂ ਵਲੋਂ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਵਿਚਲੀ ਰਿਹਾਇਸ਼ ਦਾ ਘੇਰਾਓ ਕਰਨ ਲਈ ਰੋਸ ਮਾਰਚ ਸ਼ੁਰੂ ਕੀਤਾ ਗਿਆ ਤਾਂ ਚੰਡੀਗੜ੍ਹ ਮੁਹਾਲੀ ਬਾਰਡਰ 'ਤੇ ਚੰਡੀਗੜ੍ਹ ਪੁਲਿਸ ਵਲੋਂ ਭਾਰੀ ਪੁਲਿਸ ਫੋਰਸ ਦੀ ਮਦਦ ਨਾਲ ਸਖ਼ਤ ਬੈਰੀਕੇਡਿੰਗ ਕਰਕੇ ਅਧਿਆਪਕਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਗਿਆ | ਇਸ ਕਸ਼ਮਕਸ਼ ਦੌਰਾਨ ਕਈ ਅਧਿਆਪਕਾਂ ਦੀਆਂ ਦਸਤਾਰਾਂ ਲੱਥ ਗਈਆਂ ਤੇ ਕਈ ਅਧਿਆਪਕ ਜ਼ਖਮੀ ਹੋ ਗਏ, ਜਿਸ ਤੋਂ ਬਾਅਦ ਅਧਿਆਪਕਾਂ ਵਲੋਂ ਉਥੇ ਹੀ ਧਰਨਾ ਲਗਾ ਦਿੱਤਾ ਗਿਆ | ਇਸ ਦੌਰਾਨ ਪ੍ਰਸ਼ਾਸਨ ਵਲੋਂ ਮੀਟਿੰਗ ਦਾ ਭਰੋਸਾ ਦੇਣ ਤੋਂ ਬਾਅਦ ਅਧਿਆਪਕਾਂ ਨੇ ਧਰਨਾ ਸਮਾਪਤ ਕਰ ਦਿੱਤਾ | ਇਸ ਮੌਕੇ ਲਖਵਿੰਦਰ ਕੌਰ, ਅਮਨਦੀਪ, ਵਿਕਾਸ ਸਾਹਨੀ, ਵਰੁਣ ਖੇੜਾ, ਜਸਵਿੰਦਰ ਕੌਰ ਆਦਿ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕੀ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਜਲਦ ਬਹਾਲ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਨੂੰ ਤੇਜ਼ ਕਰਨਗੇ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ