JALANDHAR WEATHER

21 ਜੂਨ ਨੂੰ ਹੋਵੇਗੀ ਨੀਟ ਯੂ.ਜੀ. ਦੀ ਮੁੜ ਪ੍ਰੀਖਿਆ

ਨਵੀਂ ਦਿੱਲੀ, 15 ਅਪ੍ਰੈਲ- ਭਾਰਤ ਸਰਕਾਰ ਦੀ ਪ੍ਰਵਾਨਗੀ ਨਾਲ ਨੈਸ਼ਨਲ ਟੈਸਟਿੰਗ ਏਜੰਸੀ ਨੇ ਨੀਟ ਯੂ.ਜੀ. ਮੁੜ ਪ੍ਰੀਖਿਆ ਲਈ ਨਵੀਂ ਤਾਰੀਖ ਦਾ ਐਲਾਨ ਕੀਤਾ ਹੈ। ਇਹ ਪ੍ਰੀਖਿਆ ਹੁਣ ਐਤਵਾਰ 21 ਜੂਨ ਨੂੰ ਹੋਵੇਗੀ। ਇਹ ਪ੍ਰੀਖਿਆ 3 ਮਈ ਨੂੰ ਹੋਈ ਸੀ, ਜਿਸ ਵਿਚ 22.79 ਲੱਖ ਵਿਦਿਆਰਥੀ ਸ਼ਾਮਿਲ ਹੋਏ ਸਨ। ਐਨ.ਟੀ.ਏ. ਨੇ ਪਹਿਲਾਂ ਪੇਪਰ ਲੀਕ ਹੋਣ ਦੇ ਦੋਸ਼ਾਂ ਕਾਰਨ ਇਸ ਨੂੰ 12 ਮਈ ਨੂੰ ਰੱਦ ਕਰ ਦਿੱਤਾ ਸੀ।

ਨਵੀਂ ਪ੍ਰੀਖਿਆ ਮਿਤੀ ਦੇ ਨਾਲ ਵਿਦਿਆਰਥੀਆਂ ਨੂੰ ਰਾਹਤ ਮਿਲੀ ਹੈ ਕਿ ਉਨ੍ਹਾਂ ਨੂੰ ਪ੍ਰੀਖਿਆ ਲਈ ਦੁਬਾਰਾ ਅਰਜ਼ੀ ਨਹੀਂ ਦੇਣੀ ਪਵੇਗੀ। ਕੋਈ ਵਾਧੂ ਪ੍ਰੀਖਿਆ ਫੀਸ ਨਹੀਂ ਦਿੱਤੀ ਜਾਵੇਗੀ। ਪਹਿਲਾਂ ਜਮ੍ਹਾਂ ਕਰਵਾਈਆਂ ਗਈਆਂ ਫੀਸਾਂ ਵਾਪਸ ਕਰ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਪ੍ਰੀਖਿਆ ਕੇਂਦਰਾਂ ਨੂੰ ਨਹੀਂ ਬਦਲਿਆ ਜਾਵੇਗਾ। ਐਨ.ਟੀ.ਏ. ਦੀ ਇਕ ਪੋਸਟ ਦੇ ਅਨੁਸਾਰ ਨਵੇਂ ਐਡਮਿਟ ਕਾਰਡ ਜਾਰੀ ਕਰਨ ਦਾ ਸਮਾਂ-ਸਾਰਣੀ ਜਲਦੀ ਹੀ ਜਾਰੀ ਕੀਤੀ ਜਾਵੇਗੀ।

ਪੇਪਰ ਲੀਕ ਦੇ ਮੁੱਦੇ ਨੂੰ ਲੈ ਕੇ ਵੀਰਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਨਿਵਾਸ ਸਥਾਨ 'ਤੇ ਇਕ ਉੱਚ-ਪੱਧਰੀ ਮੀਟਿੰਗ ਹੋਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ