JALANDHAR WEATHER

ਪਾਤੜਾਂ (ਪਟਿਆਲਾ) ਨੇੜੇ ਟੂਰਿਸਟ ਬੱਸ ਪਲਟੀ 1 ਦੀ ਮੌਤ, 11 ਜ਼ਖ਼ਮੀ

ਪਾਤੜਾਂ, (ਪਟਿਆਲਾ), 15 ਮਈ (ਜਗਦੀਸ਼ ਸਿੰਘ ਕੰਬੋਜ)- ਪਟਿਆਲਾ ਜ਼ਿਲ੍ਹੇ ਦੀ ਸਬ-ਡਵੀਜਨ ਪਾਤੜਾਂ ਦੇ ਕਸਬਾ ਘੱਗਾ ਨੇੜੇ ਜੈਪੁਰ ਤੋਂ ਚੰਡੀਗੜ੍ਹ ਜਾ ਰਹੀ ਬੱਸ ਦੇ ਪਲਟ ਜਾਣ ਨਾਲ ਇਕ ਦੀ ਮੌਤ ਹੋ ਗਈ, ਜਦੋਂ ਕਿ 11 ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਦੇ ਨਾਮ ਅਤੇ ਪਤੇ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ। ਰਾਠੌਰ ਟ੍ਰੈਵਲਜ਼ ਦੀ ਟੂਰਿਸਟ ਬੱਸ ਜੋ ਅਚਾਨਕ ਬੇਕਾਬੂ ਹੋ ਕੇ ਪਹਿਲਾਂ ਬਿਜਲੀ ਦੇ ਖੰਭੇ ਨਾਲ ਟਕਰਾਈ ਅਤੇ ਉਸ ਤੋਂ ਬਾਅਦ ਸੜਕ ਕਿਨਾਰੇ ਪਲਟ ਗਈ।

ਹਾਦਸੇ ਤੋਂ ਬਾਅਦ ਮੌਕੇ ’ਤੇ ਅਫ਼ਰਾ-ਤਫ਼ਰੀ ਦਾ ਮਾਹੌਲ ਬਣ ਗਿਆ। ਸਥਾਨਕ ਲੋਕਾਂ ਨੇ ਵੀ ਰਾਹਤ ਕਾਰਜਾਂ ਵਿਚ ਸਹਿਯੋਗ ਦਿੱਤਾ ਅਤੇ ਜ਼ਖ਼ਮੀਆਂ ਨੂੰ ਬੱਸ ਵਿਚੋਂ ਬਾਹਰ ਕੱਢਿਆ। ਜ਼ਖ਼ਮੀ ਯਾਤਰੀਆਂ ਨੂੰ ਨਿੱਜੀ ਅਤੇ ਸਰਕਾਰੀ ਐਂਬੂਲੈਂਸਾਂ ਰਾਹੀਂ ਸਿਵਲ ਹਸਪਤਾਲ ਸਮਾਣਾ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਐੱਸ.ਐੱਸ.ਐੱਫ਼. ਟੀਮ ਵਿਚ ਏ.ਐਸ.ਆਈ. ਚਰਨਜੀਤ ਸਿੰਘ, ਕਾਂਸਟੇਬਲ ਹਰਪ੍ਰੀਤ ਸਿੰਘ ਅਤੇ ਕਾਂਸਟੇਬਲ ਅਮ੍ਰਿਤ ਸਿੰਘ ਸ਼ਾਮਿਲ ਸਨ, ਜਿਨ੍ਹਾਂ ਨੇ ਰਾਹਤ ਅਤੇ ਬਚਾਅ ਕਾਰਜਾਂ ਵਿਚ ਅਹਿਮ ਭੂਮਿਕਾ ਨਿਭਾਈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ