ਪਟਿਆਲਾ ਕੇਂਦਰੀ ਜੇਲ੍ਹ ’ਚੋਂ ਕੈਦੀ ਫਰਾਰ
ਪਟਿਆਲਾ, 15 ਅਪ੍ਰੈਲ (ਮਨਦੀਪ ਸਿੰਘ)- ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਕੈਦੀਆਂ ਦੇ ਫ਼ਰਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਅਧਿਕਾਰੀਆਂ ਵਲੋਂ ਇਸ ਸੰਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਕੈਦੀਆਂ ਦੀ ਗਿਣਤੀ ਤਿੰਨ ਦੱਸੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਵਿਚੋਂ 2 ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਪਰ ਇਸ ਸੰਬੰਧੀ ਜੇਲ੍ਹ ਸੁਪਰੀਡੈਂਟ ਨਾਲ ਗੱਲ ਨਹੀਂ ਹੋ ਸਕੀ ਹੈ।
;
;
;
;
;
;
;
;
;