JALANDHAR WEATHER

ਜੂਨ 1984 ਘੱਲੂਘਾਰੇ ਦੇ ਸੰਬੰਧ ਵਿਚ 5 ਜੂਨ ਨੂੰ ਅੰਮ੍ਰਿਤਸਰ 'ਚ ਕੱਢਿਆ ਜਾਵੇਗਾ ਘੱਲੂਘਾਰਾ ਯਾਦਗਾਰੀ ਮਾਰਚ: ਦਲ ਖਾਲਸਾ

ਅੰਮ੍ਰਿਤਸਰ, 15 ਮਈ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀ ਦਲ ਖਾਲਸਾ ਵਲੋਂ ਜੂਨ 1984 ਘੱਲੂਘਾਰੇ ਦੀ 42ਵੀਂ ਵਰੇਗੰਢ ਮੌਕੇ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਭਾਈ ਪਰਮਜੀਤ ਸਿੰਘ ਮੰਡ ਅਤੇ ਰਾਜਸੀ ਮਾਮਲਿਆਂ ਦੇ ਸਕੱਤਰ ਜਨਰਲ ਕਵਰਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਹਨਾਂ ਦੱਸਿਆ ਕਿ ਇਹ ਮਾਰਚ 5 ਜੂਨ ਦੀ ਸ਼ਾਮ ਨੂੰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਆਰੰਭ ਹੋ ਕੇ ਸ੍ਰੀ ਦਰਬਾਰ ਸਾਹਿਬ ਤੱਕ ਜਾਵੇਗਾ।

ਦੋਵਾਂ ਆਗੂਆਂ ਨੇ ਕਿਹਾ ਕਿ ਭਾਵੇਂ ਜੂਨ 84 ਦੇ ਘੱਲੂਘਾਰੇ ਨੂੰ 42 ਸਾਲ ਹੋਣ ਜਾ ਰਹੇ ਹਨ, ਪਰ ਭਾਰਤ ਸਰਕਾਰ ਵਲੋਂ ਸਿੱਖਾਂ ਨੂੰ ਦਿੱਤੀ ਗਈ ਪੀੜਾ ਅਤੇ ਜ਼ਖਮ ਅੱਜ ਵੀ ਅੱਲੇ ਹਨ। ਪਾਰਟੀ ਆਗੂ ਕਵਰ ਪਾਲ ਸਿੰਘ ਨੇ ਪੰਜਾਬ ਸਰਕਾਰ ਵਲੋਂ ਹਾਲ ਹੀ ਵਿੱਚ ਪਾਸ ਕੀਤੇ ਸਤਿਕਾਰ ਸੋਧ ਐਕਟ ਬਾਰੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੱਕ ਵਿਚ ਅੱਗੇ ਆਉਂਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਹੰਕਾਰ ਛੱਡ ਕੇ ਜਥੇਦਾਰ ਅਕਾਲ ਤਖਤ ਸਾਹਿਬ ਤੇ ਪੰਥਕ ਜਥੇਬੰਦੀਆਂ ਵਲੋਂ ਉਠਾਏ ਗਏ ਇਤਰਾਜ਼ਾਂ ਨੂੰ ਤੁਰੰਤ ਦੂਰ ਕਰਨਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਇਸ ਨਵੇਂ ਐਕਟ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸਿੱਖ ਪੰਥ ਦਰਮਿਆਨ ਟਕਰਾਅ ਦੀ ਸਥਿਤੀ ਬਣੀ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ