JALANDHAR WEATHER

ਥਾਰ ਗੱਡੀ ਵਿਚ ਸਵਾਰ ਵਿਅਕਤੀਆਂ ਨੇ ਚਲਾਈਆਂ ਤਾਬੜਤੋੜ ਗੋਲੀਆਂ

ਗੁਰਦਾਸਪੁਰ, 15 ਮਈ (ਗੁਰਪ੍ਰਤਾਪ)- ਪੁਰਾਣੀ ਰੰਜਿਸ਼ ਦੇ ਚੱਲਦਿਆਂ ਬੱਬਰੀ ਨੇੜੇ ਇਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਥਾਰ ਗੱਡੀ ਵਿਚ ਸਵਾਰ ਕੁਝ ਵਿਅਕਤੀਆਂ ਨੇ ਸਰਬਜੀਤ ਸਿੰਘ (35 ਸਾਲ) ਉੱਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਸਰਬਜੀਤ ਸਿੰਘ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦਾ ਇਲਾਜ ਜਾਰੀ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਹਮਲਾਵਰਾਂ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ