ਸੇਵਾਮੁਕਤ ਸੀਨੀਅਰ ਆਈ.ਏ.ਐਸ. ਅਧਿਕਾਰੀ ਡਾ. ਸਵਰਨ ‘ਆਪ’ ਵਿਚ ਸ਼ਾਮਲ ਹੋਏ
ਚੰਡੀਗੜ੍ਹ, 15 ਮਈ- ਸੇਵਾਮੁਕਤ ਸੀਨੀਅਰ ਆਈ.ਏ.ਐਸ. ਅਧਿਕਾਰੀ ਡਾ. ਸਵਰਨ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਡਾ. ਸਵਰਨ ਸਿੰਘ ਪੰਜਾਬ ਸਰਕਾਰ ਵਿਚ ਮਹੱਤਵਪੂਰਨ ਅਹੁਦਿਆਂ 'ਤੇ ਸੇਵਾ ਨਿਭਾ ਚੁੱਕੇ ਹਨ। ਉਨ੍ਹਾਂ ਨੇ 2019 ਦੀਆਂ ਚੋਣਾਂ ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਵਜੋਂ ਲੜੀਆਂ ਸਨ।
ਆਮ ਆਦਮੀ ਪਾਰਟੀ ਪੰਜਾਬ ਦੇ ਐਸ. ਸੀ. ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਵੀ ਸਮਾਰੋਹ ਵਿਚ ਮੌਜੂਦ ਸਨ।
;
;
;
;
;
;
;
;