JALANDHAR WEATHER

ਆਈ.ਪੀ.ਐੱਲ 2026 : ਲਖਨਊ ਸੁਪਰ ਜਾਇੰਟਸ ਨੇ 7 ਵਿਕਟਾਂ ਨਾਲ ਹਰਾਇਆ ਚੇਨਈ ਸੁਪਰ ਕਿੰਗਜ਼ ਨੂੰ

ਲਖਨਊ, 15 ਮਈ - ਆਈ.ਪੀ.ਐੱਲ 2026 ਦਾ 59ਵਾਂ ਮੁਕਾਬਲਾ ਲਖਨਊ ਸੁਪਰ ਜਾਇੰਟਸ ਅਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਲਖਨਊ ਵਿਖੇ ਹੋਇਆ। ਇਸ ਮੈਚ ਵਿਚ ਲਖਨਊ ਨੇ ਚੇਨਈ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਲਖਨਊ ਦੇ ਕਪਤਾਨ ਰਿਸ਼ਭ ਪੰਤ ਨੇ ਚੇਨਈ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਚੇਨਈ ਨੇ 7 ਵਿਕਟਾਂ ਦੇ ਨੁਕਸਾਨ 'ਤੇ ਨਿਰਧਾਰਤ 20 ਓਵਰਾਂ ਵਿਚ 187 ਦੌੜਾਂ ਬਣਾਈਆਂ। ਚੇਨਈ ਵਲੋਂ ਕਾਰਤਿਕ ਸ਼ਰਮਾ ਨੇ ਸਭ ਤੋਂ ਵੱਧ 71 (42 ਗੇਂਦਾਂ) ਦੌੜਾਂ ਬਣਾਈਆਂ। ਲਖਨਊ ਵਲੋਂ ਆਕਾਸ਼ ਸਿੰਘ ਨੇ 4 ਓਵਰਾਂ ਵਿਚ 26 ਦੌੜਾਂ ਦੇ ਕੇ ਚੇਨਈ ਦੇ 3 ਖਿਡਾਰੀਆਂ ਨੂੰ ਆਊਟ ਕੀਤਾ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਲਖਨਊ ਦੀ ਟੀਮ ਨੇ ਨਿਰਧਾਰਤ ਟੀਚਾਂ 16.4 ਓਵਰਾਂ ਵਿਚ 3 ਵਿਕਟਾਂ ਦੇ ਨੁਕਸਾਨ 'ਤੇ ਹਾਸਲ ਕਰ ਲਿਆ। ਲਖਨਊ ਵਲੋਂ ਸਲਾਮੀ ਬੱਲੇਬਾਜ਼ ਮਿਸ਼ੇਲ ਮਾਰਸ਼ ਨੇ ਸਭ ਤੋਂ ਵੱਧ 90 (38 ਗੇਂਦਾਂ) ਦੌੜਾਂ ਬਣਾਈਆਂ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ