JALANDHAR WEATHER

ਭੇਦਭਰੇ ਹਾਲਾਤ ਵਿਚ ਮਿਲੀ ਨੌਜਵਾਨ ਲਾਸ਼

ਗੁਰੂ ਹਰ ਸਹਾਏ, (ਫ਼ਿਰੋਜ਼ਪੁਰ), 16 ਮਈ (ਕਪਿਲ ਕੰਧਾਰੀ) - ਗੁਰੂ ਹਰ ਸਹਾਏ ਦੀ ਗੁਰੂ ਕਰਮ ਸਿੰਘ ਬਸਤੀ ਵਿਖੇ ਇਕ ਖਾਲੀ ਪਲਾਟ ਵਿਚ 28 ਸਾਲਾ ਨੌਜਵਾਨ ਦੀ ਲਾਸ਼ ਭੇਦਭਰੇ ਹਾਲਾਤ ਵਿਚ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਗੁਰੂ ਹਰ ਸਹਾਏ ਦੇ ਡੀ.ਐਸ.ਪੀ. ਤਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੱਲ੍ਹ ਦੇਰ ਰਾਤ ਇਤਲਾਹ ਮਿਲੀ ਸੀ ਕਿ ਗੁਰੂ ਕਰਮ ਸਿੰਘ ਬਸਤੀ ਦੇ ਇਕ ਖਾਲੀ ਪਲਾਟ ਵਿਚ ਇਕ ਵਿਅਕਤੀ ਦੀ ਲਾਸ਼ ਪਈ ਹੈ। ਸੂਚਨਾ ਮਿਲਣ ਉਪਰੰਤ ਉਹ ਤੁਰੰਤ ਥਾਣਾ ਮੁਖੀ ਜਗਦੀਪ ਸਿੰਘ ਅਤੇ ਹੋਰ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਫੌਰੈਂਸਿਕ ਟੀਮ ਅਤੇ ਡੌਗ ਸਕੁਐਡ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ। ਮ੍ਰਿਤਕ ਦੀ ਪਹਿਚਾਣ ਪ੍ਰਵੀਨ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਬੋਗੀਵਾਲਾ ਮੋਹਕਮਕੇ ਵਜੋਂ ਹੋਈ ਹੈ। ਡੀ.ਐਸ.ਪੀ. ਤਜਿੰਦਰ ਪਾਲ ਸਿੰਘ ਨੇ ਕਿਹਾ ਕਿ ਨੌਜਵਾਨ ਦੀ ਮੌਤ ਕਿਵੇਂ ਹੋਈ, ਇਸ ਸੰਬੰਧੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਵਲੋਂ ਮਾਮਲੇ ਦੀ ਤਫਤੀਸ਼ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ