JALANDHAR WEATHER

ਐਸ.ਡੀ.ਐਮ ਗੁਰਦਾਸਪੁਰ ਅਨੁਪ੍ਰੀਤ ਕੌਰ ਰੰਧਾਵਾ ਨੂੰ ਪੱਟੀ ਪੁਲਿਸ ਨੇ ਸਵੇਰੇ 7 ਵਜੇ ਘਰ ਤੋਂ ਕੀਤਾ ਗ੍ਰਿਫ਼ਤਾਰ

ਗੁਰਦਾਸਪੁਰ, 16 ਮਈ (ਗੁਰਪ੍ਰਤਾਪ ਸਿੰਘ)- ਗੁਰਦਾਸਪੁਰ ਵਿਖੇ ਐਸ.ਡੀ.ਐਮ. ਦੀ ਸੇਵਾ ਨਿਭਾਅ ਰਹੇ ਪੀ.ਸੀ.ਐਸ. ਅਧਿਕਾਰੀ ਅਨੁਪ੍ਰੀਤ ਕੌਰ ਰੰਧਾਵਾ ਨੂੰ ਅੱਜ ਸਵੇਰੇ 7 ਵਜੇ ਪੱਟੀ ਪੁਲਿਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ। ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਇਸ ਮਾਮਲੇ ਨੂੰ ਜੰਮੂ ਕਸ਼ਮੀਰ- ਰਾਜਸਥਾਨ ਹਾਈਵੇ ਲਈ ਐਕੁਆਇਰ ਕੀਤੀ ਜ਼ਮੀਨ ਦੇ ਵਿਚ ਹੋਏ ਗਬਨ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ਸੰਬੰਧੀ ਅਨੁਦੀਪ ਕੌਰ ਰੰਧਾਵਾ ਤੇ ਇਕ ਕਰੋੜ 63 ਲੱਖ ਰੁਪਏ ਦੇ ਗਬਨ ਦਾ ਕੇਸ ਚੱਲ ਰਿਹਾ ਸੀ। ਸੂਤਰਾਂ ਅਨੁਸਾਰ ਇਸ ਮਾਮਲੇ ਵਿਚ ਹੀ ਐਸ.ਡੀ.ਐਮ. ਅਨੁਪ੍ਰੀਤ ਕੌਰ ਰੰਧਾਵਾ ਨੂੰ ਪੱਟੀ ’ਚ ਪੁਲਿਸ ਵਲੋਂ ਸਵੇਰੇ ਉਨ੍ਹਾਂ ਦੇ ਸਰਕਾਰੀ ਘਰ ਤੋਂ ਹਿਰਾਸਤ ਵਿਚ ਲਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ