ਕਾਗਜ਼ ਦਾਖ਼ਲ ਕਰਵਾਉਣ ਆਏ ਉਮੀਦਵਾਰਾਂ ਨੂੰ ਨਗਰ ਕੌਂਸਲ ਦਫ਼ਤਰ ਅੰਦਰ ਜਾਣ ਤੋਂ ਰੋਕਿਆਂ
ਰਾਮਾਂ ਮੰਡੀ, 16 ਮਈ (ਤਰਸੇਮ ਸਿੰਗਲਾ)- ਅੱਜ ਰਾਮਾਂ ਪੁਲਿਸ ਜ਼ਿਆਦਤੀ ਦੀ ਇਕ ਮਿਸਾਲ ਉਸ ਸਮੇਂ ਸਾਹਮਣੇ ਆਈ ਜਦੋਂ ਪੁਲਿਸ ਮੁਲਾਜ਼ਮਾਂ ਵਲੋਂ ਕਾਗਜ਼ ਦਾਖ਼ਲ ਕਰਵਾਉਣ ਵਾਲੇ ਉਮੀਦਵਾਰਾਂ ਨੂੰ ਨਗਰ ਕੌਂਸਲ ਦਫ਼ਤਰ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ। ਇੱਥੋਂ ਤੱਕ ਕਿ ਪੱਤਰਕਾਰਾਂ ਨੂੰ ਵੀ ਬਾਹਰ ਹੀ ਰੋਕ ਦਿੱਤਾ ਗਿਆ। ਉਮੀਦਵਾਰਾਂ ਨੇ ਕਿਹਾ ਕਿ ਜਦੋਂ ਪੁਲਿਸ ਹੀ ਰਾਜਨੀਤੀ ਦੀ ਸ਼ਿਕਾਰ ਹੋ ਜਾਂਵੇ ਤਾਂ ਉਸ ਸੂਬੇ ਦਾ ਰੱਬ ਹੀ ਰਾਖਾ ਹੈ।
ਉਹਨਾਂ ਕਿਹਾ ਕਿ ਜਦੋਂ ਕਾਗਜ਼ ਦਾਖ਼ਲ ਕਰਵਾਉਣਾ ਹੀ ਪੁਲਿਸ ਗੈਰਕਾਨੂੰਨੀ ਸਮਝਦੀ ਹੈ ਤਾਂ ਨਗਰ ਕੌਂਸਲ ਚੋਣਾਂ ਕਰਵਾਉਣ ਦਾ ਮਤਲਬ ਹੀ ਕੀ ਰਹਿ ਗਿਆ ਹੈ।
;
;
;
;
;
;
;
;