ਸੰਯੁਕਤ ਕਿਸਾਨ ਮੋਰਚੇ ਵਲੋਂ ਕੇਂਦਰ ਸਰਕਾਰ ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਪੁਤਲੇ ਫੂਕੇ ਗਏ
ਬਲਾਚੌਰ 16 ਮਈ, (ਦੀਦਾਰ ਸਿੰਘ ਬਲਾਚੌਰੀਆ) ਕੱਲ੍ਹ ਚੰਡੀਗੜ੍ਹ ਵਿਖੇ ਪੰਜਾਬ ਗਵਰਨਰ ਨੂੰ ਮੰਗ ਪੱਤਰ ਦੇਣ ਜਾਂਦੇ ਕਿਸਾਨਾਂ ’ਤੇ ਚੰਡੀਗੜ੍ਹ ਪੁਲਿਸ ਤੇ ਪ੍ਰਸ਼ਾਸਨ ਵਲੋਂ ਕੀਤੇ ਗਏ ਜਬਰ ਦੇ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਬਲਾਚੌਰ ਦੇ ਮੁੱਖ ਚੌਕ ਵਿਖੇ ਕੇਂਦਰ ਸਰਕਾਰ ਤੇ ਰਾਜਪਾਲ ਦੇ ਪੁੱਤਲੇ ਫੂਕ ਕੇ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕੌਮੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਮਲ ਸਿੰਘ ਔਜਲਾ, ਹਰਵਿੰਦਰ ਸਿੰਘ ਚਾਹਲ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲਾ ਪ੍ਰਧਾਨ ਸੰਤੋਖ ਸਿੰਘ ਰੈਲ ਨੇ ਆਖਿਆ ਕਿ ਕਿਸਾਨ ਭਰਾ ਬਹੁਤ ਸ਼ਾਂਤਮਈ ਤਰੀਕੇ ਨਾਲ ਰਾਜਪਾਲ ਨੂੰ ਮੰਗ ਪੱਤਰ ਦੇਣ ਜਾ ਰਹੇ ਸਨ ਤਾਂ ਕਿਸਾਨਾਂ ਨੂੰ ਚੰਡੀਗੜ੍ਹ ਵਿਖੇ ਦਾਖ਼ਲ ਨਹੀਂ ਹੋਣ ਦਿੱਤਾ ਗਿਆ।
ਉਨ੍ਹਾਂ ਕਿਹਾ ਪੰਜਾਬ ਸੈਂਕੜੇ ਪਿੰਡਾਂ ਨੂੰ ਉਜਾੜ ਕੇ ਵਸਾਏ ਚੰਡੀਗੜ੍ਹ ਦੀ ਧਰਤੀ ਤੇ ਹੀ ਸਾਨੂੰ ਰੋਕਿਆ ਜਾ ਰਿਹਾ ਹੈ ਅਤੇ ਜਲ ਤੋਪਾਂ ਅਥਰੂ ਗੈਸ ਅਤੇ ਡਾਂਗਾ ਸੋਟਿਆਂ ਦੀ ਵਰਤੋਂ ਨਾਲ ਕਿਸਾਨਾਂ ਦੀ ਆਵਾਜ਼ ਨੂੰ ਬੰਦ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਇਸ ਮੌਕੇ ਰਣਜੀਤ ਸਿੰਘ ਰਾਣਾ ਗੁਰਮੁੱਖ ਸਿੰਘ ਤੇ ਹੋਰਨਾਂ ਨੇ ਸੰਬੋਧਨ ਕੀਤਾ।
;
;
;
;
;
;
;
;