ਪੰਜਾਬ ਯੂਨੀਵਰਸਿਟੀ ਗੋਲੀਕਾਂਡ ਮਾਮਲੇ ਦੇ ਮੁੱਖ ਸ਼ੂਟਰ ਕਾਬੂ, ਤਿੰਨ ਆਟੋਮੈਟਿਕ ਪਿਸਤੌਲ ਤੇ 16 ਜ਼ਿੰਦਾ ਕਾਰਤੂਸ ਬਰਾਮਦ
ਚੰਡੀਗੜ੍ਹ, 16 ਮਈ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਦੇ ਆਪ੍ਰੇਸ਼ਨ ਸੈੱਲ ਨੇ ਪੰਜਾਬ ਯੂਨੀਵਰਸਿਟੀ ਗੋਲੀਕਾਂਡ ਅਤੇ ਲੁੱਟ ਮਾਮਲੇ ਵਿਚ ਸ਼ਾਮਲ ਮੁੱਖ ਸ਼ੂਟਰਾਂ ਨੂੰ ਗਿਰਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਸੰਬੰਧੀ ਪ੍ਰੈਸ ਕਾਨਫਰੰਸ ਦੌਰਾਨ ਚੰਡੀਗੜ੍ਹ ਦੇ ਐਸ.ਐਸ.ਪੀ ਕੰਵਰਦੀਪ ਕੌਰ ਨੇ ਦੱਸਿਆ ਕਿ ਗਿਰਫ਼ਤਾਰ ਮੁਲਜ਼ਮ ਵਿਦੇਸ਼ ਅਧਾਰਿਤ ਗੈਂਗਸਟਰ ਸ਼ਗਨਪ੍ਰੀਤ ਸਿੰਘ ਅਤੇ ਡੋਨੀ ਬਲ ਦੇ ਕਰੀਬੀ ਸਾਥੀ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਤਿੰਨ ਆਟੋਮੈਟਿਕ ਪਿਸਤੌਲ ਅਤੇ 16 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਗਿਰਫ਼ਤਾਰ ਮੁਲਜ਼ਮਾਂ ਦੀ ਪਹਿਚਾਣ ਗੌਰਵ ਉਰਫ਼ ਗੋਲਾ, ਰਜਤ ਉਰਫ਼ ਗੁੱਡਾ, ਰਵੀ ਨਿੱਜਰ ਉਰਫ਼ ਕਾਲੀ ਅਤੇ ਆਰੀਅਨ ਵਜੋਂ ਹੋਈ ਹੈ। ਪੁਲਿਸ ਅਨੁਸਾਰ ਇਹ ਸਾਰੇ ਮੁਲਜ਼ਮ ਪੰਜਾਬ ਯੂਨੀਵਰਸਿਟੀ ਵਿਚ ਸੋਪੂ ਪ੍ਰਧਾਨ ਜਸ਼ਨ ਜਵਾਂਧਾ ਤੇ ਹਮਲਾ ਕਰਨ ਦੀ ਨੀਅਤ ਨਾਲ ਦਾਖ਼ਲ ਹੋਏ ਸਨ ਅਤੇ ਵਾਰਦਾਤ ਤੋਂ ਬਾਅਦ ਬੁਲੇਟ ਮੋਟਰਸਾਈਕਲ ਖੋਹ ਕੇ ਮੋਹਾਲੀ ਵੱਲ ਫ਼ਰਾਰ ਹੋ ਗਏ ਸਨ।
ਚੰਡੀਗੜ੍ਹ ਪੁਲਿਸ ਦਾ ਦਾਅਵਾ ਹੈ ਕਿ ਇਸ ਗਿਰਫ਼ਤਾਰੀ ਨਾਲ ਗੋਪੀ ਨਿੱਜਰ ਕਤਲ ਕਾਂਡ, ਅੰਮ੍ਰਿਤਸਰ ਵਿਚ 12ਵੀਂ ਜਮਾਤ ਦੇ ਵਿਦਿਆਰਥੀ ਅਮਰਜੋਤ ਸਿੰਘ ਕਤਲ ਮਾਮਲੇ ਅਤੇ ਖੰਨਾ ਫਾਇਰਿੰਗ ਕੇਸ ਦੀ ਗੁੱਥੀ ਵੀ ਸੁਲਝ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।
;
;
;
;
;
;
;
;