JALANDHAR WEATHER

ਨਗਰ ਕੌਂਸਲ ਚੋਣਾਂ ਲਈ 75 ਉਮੀਦਵਾਰਾਂ ਵਲੋਂ ਪੇਪਰ ਦਾਖ਼ਲ

ਤਪਾ ਮੰਡੀ (ਬਰਨਾਲਾ), 16 ਮਈ (ਵਿਜੇ ਸ਼ਰਮਾ) - ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲ ਦੀਆਂ 26 ਮਈ ਨੂੰ ਕਰਵਾਈਆਂ ਜਾ ਰਹੀਆਂ ਚੋਣਾਂ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵਲੋਂ ਰਿਟਰਨਿੰਗ ਅਫ਼ਸਰ ਕਮ ਐਸਡੀਐਮ ਆਯੂਸ਼ ਗੋਇਲ ਤਪਾ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਰਿਟਰਨਿੰਗ ਅਫ਼ਸਰ ਕਮ ਐਸਡੀਐਮ ਆਯੂਸ਼ ਗੋਇਲ ਨੇ ਦੱਸਿਆ ਕਿ ਨਾਮਜ਼ਦਗੀਆਂ ਦੇ ਚੋਥੇ ਤੇ ਅਖੀਰਲੇ ਦਿਨ 51 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕੀਤੇ ਹਨ ਜਦਕਿ ਕੁੱਲ 75 ਉਮੀਦਵਾਰਾਂ ਵਲੋਂ ਆਪਣੇ ਪੇਪਰ ਦਾਖ਼ਲ ਕੀਤੇ ਗਏ। ਜ਼ਿਕਰਯੋਗ ਹੈ ਕਿ ਨਗਰ ਕੌਂਸਲ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਸਭ ਤੋਂ ਵੱਧ ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਪੇਪਰ ਦਾਖ਼ਲ ਕੀਤੇ ਗਏ ਹਨ। ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਭਰਨ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ ਗਿਆ । ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖ਼ਲ ਕਰਨ ਸਮੇਂ ਸਬ ਡਿਵੀਜ਼ਨ ਤਪਾ ਦੇ ਡੀਐਸਪੀ ਜਸਕਰਨ ਸਿੰਘ ਬਰਾੜ ਆਪਣੀ ਪੂਰੀ ਟੀਮ ਨਾਲ ਹਰ ਸਥਿਤੀ 'ਤੇ ਨਜ਼ਰ ਰੱਖ ਰਹੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ