ਮੁਲਜ਼ਮਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਵਲੋਂ ਲਾਸ਼ ਨੂੰ ਸੜਕ ਤੇ ਰੱਖ ਕੇ ਦਿੱਤਾ ਗਿਆ ਧਰਨਾ
ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 16 ਮਈ (ਕਪਿਲ ਕੰਧਾਰੀ) - ਬੀਤੇ ਕੱਲ੍ਹ ਬਸਤੀ ਗੁਰੂ ਕਰਮ ਸਿੰਘ ਵਾਲੀ ਵਿਖੇ ਇਕ 26 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਸੀ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਤਜਿੰਦਰਪਾਲ ਸਿੰਘ ਅਤੇ ਥਾਣਾ ਮੁਖੀ ਜਗਦੀਪ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਪੁਲਿਸ ਅਧਿਕਾਰੀਆਂ ਵਲੋਂ ਪਰਿਵਾਰਿਕ ਮੈਂਬਰਾਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਦੇ ਹੋਏ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੇਰ ਰਾਤ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ 'ਤੇ ਪੁਲਿਸ ਵਲੋਂ ਮੁਲਫ਼ਮਾਂ ਖ਼ਿਲਾਫ਼ ਮਾਮਲਾ ਵੀ ਦਰਜ ਕਰ ਲਿਆ ਗਿਆ ਸੀ। ਪਰੰਤੂ ਘਟਨਾ ਦੇ ਇਕ ਦਿਨ ਬਾਅਦ ਵੀ ਕੋਈ ਗ੍ਰਿਫਤਾਰੀ ਨਾ ਹੋਣ ਕਾਰਨ ਪਰਿਵਾਰਿਕ ਮੈਂਬਰਾਂ ਅਤੇ ਇਲਾਕਾ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਚਲਦਿਆਂ ਅੱਜ ਪਰਿਵਾਰਕ ਮੈਂਬਰਾਂ ਵਲੋਂ ਬੱਤੀਆ ਵਾਲੇ ਚੌਂਕ ਵਿਖੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸੜਕ ‘ਤੇ ਰੱਖ ਕੇ ਰੋਡ ਜਾਮ ਕਰਦਿਆਂ ਧਰਨਾ ਦਿੱਤਾ ਜਾ ਰਿਹਾ ਹੈ। ਧਰਨੇ ਦੌਰਾਨ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਇਨਸਾਫ਼ ਦੀ ਮੰਗ ਕੀਤੀ।
;
;
;
;
;
;
;
;
;