JALANDHAR WEATHER

ਪੰਜਾਬ ਵਿੱਚ ਵਧੇਗਾ ਗਰਮੀ ਦਾ ਕਹਿਰ

ਚੰਡੀਗੜ੍ਹ, 16 ਮਈ (ਇੰਟ)-ਪੰਜਾਬ ਵਿੱਚ ਗਰਮੀ ਦਾ ਕਹਿਰ ਵਧਣ ਵਾਲਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਲਈ 21 ਮਈ ਤੱਕ ਹੀਟਵੇਵ ਦਾ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ ਵਿੱਚ ਲਗਾਤਾਰ ਵਾਧਾ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਮੁਤਾਬਕ ਅਗਲੇ ਕੁਝ ਦਿਨ ਮੌਸਮ ਖੁਸ਼ਕ ਰਹੇਗਾ। ਉਨ੍ਹਾਂ ਕਿਹਾ ਕਿ ਅਗਲੇ ਹਫ਼ਤੇ ਤੱਕ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ 4 ਡਿਗਰੀ ਸੈਲਸੀਅਸ ਤੱਕ ਵਾਧਾ ਦਰਜ ਕੀਤਾ ਜਾ ਸਕਦਾ ਹੈ। ਮੌਸਮ ਵਿਭਾਗ ਨੇ 16 ਮਈ ਤੋਂ 20 ਮਈ ਤੱਕ ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਹੀਟਵੇਵ ਦੀ ਸੰਭਾਵਨਾ ਜਤਾਈ ਹੈ। ਇਨ੍ਹਾਂ ਇਲਾਕਿਆਂ ਲਈ ਖਾਸ ਚੇਤਾਵਨੀ ਜਾਰੀ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ