ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਤਲਵੰਡੀ ਸਾਬੋ, 17 ਮਈ (ਰਣਜੀਤ ਸਿੰਘ ਰਾਜੂ)- ਪੰਜਾਬ ਸਰਕਾਰ ਵਲੋਂ ਬਣਾਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਸਬੰਧੀ ਸਿੱਖ ਸੰਗਤਾਂ ਦੀ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬੁਲਾਈ ਇਕੱਤਰਤਾ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਹਨ।
ਇਸ ਮੌਕੇ ਅਰਦਾਸ ਉਪਰੰਤ ਪੰਜ ਪਿਆਰੇ ਸਾਹਿਬਾਨ ਵਲੋਂ ਤਖ਼ਤ ਸਾਹਿਬ ਵਿਖੇ ਕੜਾਹ ਪ੍ਰਸਾਦਿ ਦੇ ਇਕ ਨਵੇਂ ਕਾਊਂਟਰ ਦੇ ਨਿਰਮਾਣ ਦਾ ਟੱਕ ਲਗਾਇਆ। ਗੱਲਬਾਤ ਕਰਦਿਆਂ ਪ੍ਰਧਾਨ ਧਾਮੀ ਨੇ ਕਿਹਾ ਕਿ ਤਖ਼ਤ ਸਾਹਿਬ ਵਿਖੇ ਜਲਦ ਇੱਕ ਨਵੀਂ ਸਰਾਂ ਦੀ ਉਸਾਰੀ ਸ਼ੁਰੂ ਕਰਵਾਈ ਜਾਵੇਗੀ। ਇਸ ਮੌਕੇ ਪ੍ਰਧਾਨ ਧਾਮੀ ਤੋਂ ਇਲਾਵਾ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਮੌਜੂਦ ਸਨ। ਇਸ ਤੋਂ ਬਾਅਦ ਤਖ਼ਤ ਸਾਹਿਬ ਦੇ ਦੀਵਾਨ ਹਾਲ ਵਿਚ ਕਾਨੂੰਨ ਤੇ ਵਿਚਾਰਾਂ ਸਬੰਧੀ ਇਕੱਤਰਤਾ ਆਰੰਭ ਹੋਵੇਗੀ।
;
;
;
;
;
;
;
;
;