ਭਾਜਪਾ ਵਲੋਂ ਐਸ.ਆਈ.ਆਰ. ਰਾਹੀਂ ਰਚੀ ਜਾ ਰਹੀ ਸਾਜ਼ਿਸ਼ ਲੋਕਤੰਤਰ ਲਈ ਬਹੁਤ ਖ਼ਤਰਨਾਕ- ਮਾਲਵਿੰਦਰ ਕੰਗ
ਚੰਡੀਗੜ੍ਹ, 17 ਮਈ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਐਸ.ਆਈ.ਆਰ. ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਐਸ.ਆਈ.ਆਰ. ਰਾਹੀਂ ਰਚੀ ਜਾ ਰਹੀ ਸਾਜ਼ਿਸ਼ ਲੋਕਤੰਤਰ ਲਈ ਬਹੁਤ ਖ਼ਤਰਨਾਕ ਹੈ। ਕੰਗ ਨੇ ਕਿਹਾ ਕਿ ਭਾਜਪਾ ਹੁਣ ਐਸ.ਆਈ.ਆਰ ਰਾਹੀਂ ਪੰਜਾਬ ਦੇ ਲੋਕਾਂ ਦੇ ਨਾਮ ਮਿਟਾਉਣ ਦੀ ਕੋਸ਼ਿਸ਼ ਕਰੇਗੀ, ਪਰ ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ।
ਉਨ੍ਹਾਂ ਕਿਹਾ ਕਿ ਲੋਕਤੰਤਰ ਤਾਂ ਹੀ ਬਚੇਗਾ ਜੇਕਰ ਅਸੀਂ ਆਪਣੇ ਵੋਟਿੰਗ ਅਧਿਕਾਰਾਂ ਦੀ ਰੱਖਿਆ ਕਰਾਂਗੇ। ਭਾਜਪਾ ਨੇ ਬੰਗਾਲ ਵਿਚ ਰੱਖਿਆ ਬਲਾਂ ਅਤੇ ਚੋਣ ਕਮਿਸ਼ਨ ਦੀ ਦੁਰਵਰਤੋਂ ਕਰਕੇ ਨਹੀਂ, ਸਗੋਂ ਚੋਰੀ ਕਰਕੇ ਚੋਣ ਜਿੱਤੀ ਹੈ।
;
;
;
;
;
;
;
;
;