ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਰਵੀਪ੍ਰੀਤ ਸਿੱਧੂ ਨੇ ਕੀਤਾ
ਰਾਮਾਂ ਮੰਡੀ, 17 ਮਈ (ਤਰਸੇਮ ਸਿੰਗਲਾ)- ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਰਾਮਸਰਾ ਰੋਡ ਰਾਮਾਂ ਵਿਖੇ ਖੋਲੇ ਗਏ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਦਲ ਦੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਨਸਭਾ ਉਮੀਦਵਾਰ ਅਤੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਸੈਂਕੜੇ ਵਰਕਰਾਂ ਦੀ ਹਾਜ਼ਰੀ ਵਿਚ ਕੀਤਾ।
ਇਸ ਮੌਕੇ ਸਿੱਧੂ ਨੇ ਸ਼ਨੀਵਾਰ ਨੂੰ ਨਗਰ ਕੌਂਸਲ ਚੋਣਾਂ ਦੇ ਨਾਮਜ਼ਦਗੀ ਫਾਰਮ ਦਾਖ਼ਲ ਕਰਨ ਸਮੇਂ ਪੁਲਿਸ ਵਲੋਂ ਕੀਤੀ ਗਈ ਜਿਆਦਤੀ ਨੂੰ ਮੰਦਭਾਗਾ ਦੱਸਿਆ ਅਤੇ ਉਮੀਦਵਾਰਾਂ ਅਤੇ ਵਰਕਰਾਂ ਦੀ ਦਿਖਾਈ ਗਈ ਹਿੰਮਤ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸਮੂਹ 10 ਉਮੀਦਵਾਰ ਨਗਰ ਕੌਂਸਲ ਚੋਣਾਂ ਵਿਚ ਜਿੱਤ ਹਾਸਲ ਕਰਨਗੇ ਅਤੇ 2027 ਦੀਆਂ ਵਿਧਾਨਸਭਾ ਚੋਣਾਂ ਜਿਤਣ ਦੀ ਇਹ ਸ਼ੁਰੂਆਤ ਹੋਵੇਗੀ। ਇਸ ਮੌਕੇ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਰਹੇ।
;
;
;
;
;
;
;
;
;