JALANDHAR WEATHER

ਸੰਗਠਿਤ ਅਪਰਾਧਿਕ ਗਿਰੋਹ ਦਾ ਪਰਦਾਫਾਸ਼, ਹਥਿਆਰਾਂ ਸਮੇਤ 4 ਗ੍ਰਿਫ਼ਤਾਰ

ਜਲੰਧਰ, 17 ਮਈ (ਜਤਿੰਦਰ ਪੰਮੀ, ਦਵਿੰਦਰ)- ਪੁਲਿਸ ਕਮਿਸ਼ਨਰੇਟ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਨੇ ਇੱਕ ਸੰਗਠਿਤ ਅਪਰਾਧਿਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਚਾਰ ਦੋਸ਼ੀਆਂ ਨੂੰ ਕਾਬੂ ਕੀਤਾ। ਪੁਲਿਸ ਨੇ ਦੋਸ਼ੀਆਂ ਕੋਲੋਂ 8 ਆਧੁਨਿਕ ਪਿਸਤੌਲ ਅਤੇ 45 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਬਰਾਮਦ ਹਥਿਆਰਾਂ ਵਿਚ 1 ਪੀਐਕਸ 5 ਪਿਸਤੌਲ, 1 ਜਿਗਾਨਾ ਪਿਸਤੌਲ, 3 ਪਿਸਤੌਲ 30 ਬੋਰ ਅਤੇ 3 ਪਿਸਤੌਲ 32 ਬੋਰ ਸ਼ਾਮਲ ਹਨ।

ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਦੋਸ਼ੀਆਂ ਦੇ ਸਬੰਧ ਵਿਦੇਸ਼ਾਂ ਵਿਚ ਬੈਠੇ ਹੈਂਡਲਰਾਂ ਨਾਲ ਜੁੜੇ ਹੋਏ ਹਨ। ਪੁਲਿਸ ਜਾਂਚ ਵਿਚ ਇਹ ਵੀ ਖੁਲਾਸਾ ਹੋਇਆ ਹੈ ਕਿ ਕਾਬੂ ਕੀਤੇ ਗਏ ਸਾਰੇ ਦੋਸ਼ੀ ਦੋ ਕਤਲ ਮਾਮਲਿਆਂ ਵਿਚ ਲੋੜੀਂਦੇ ਸਨ ਅਤੇ ਲੰਬੇ ਸਮੇਂ ਤੋਂ ਗ੍ਰਿਫ਼ਤਾਰੀ ਤੋਂ ਬਚ ਰਹੇ ਸਨ।
ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਤੋੜਿਆ ਜਾ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ