ਹੁਸ਼ਿਆਰਪੁਰ-ਦਸੂਹਾ ਮਾਰਗ ’ਤੇ ਪਿੰਡ ਸਤੌਰ ਨੇੜੇ ਡਰੋਨ ਵਰਗੀ ਵਸਤੂ ਮਿਲਣ ਨਾਲ ਹੜਕੰਪ
ਹੁਸ਼ਿਆਰਪੁਰ, 17 ਮਈ (ਬਲਜਿੰਦਰ ਪਾਲ ਸਿੰਘ)- ਅੱਜ ਸਵੇਰੇ ਹੁਸ਼ਿਆਰਪੁਰ-ਦਸੂਹਾ ਰੋਡ ਸਥਿਤ ਪਿੰਡ ਸਤੌਰ ਦੇ ਬਾਹਰੀ ਇਲਾਕੇ ਵਿਚ ਉਸ ਵੇਲੇ ਹੜਕੰਪ ਮੱਚ ਗਿਆ ਜਦੋਂ ਖੇਤਾਂ ਵਿਚ ਇਕ ਛੋਟੇ ਹਵਾਈ ਜਹਾਜ਼ ਆਕਾਰ ਦੀ ਸ਼ੱਕੀ ਵਸਤੂ ਪਈ ਹੋਈ ਦੇਖੀ ਗਈ। ਦੂਰੋਂ ਇਹ ਵਸਤੂ ਡਰੋਨ ਵਰਗੀ ਦਿਖਾਈ ਦੇ ਰਹੀ ਸੀ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ।
ਜਾਣਕਾਰੀ ਅਨੁਸਾਰ, ਖੇਤਾਂ ਵੱਲ ਗਏ ਕੁਝ ਪਿੰਡ ਵਾਸੀਆਂ ਨੇ ਇਸ ਵਸਤੂ ਨੂੰ ਦੇਖਿਆ ਅਤੇ ਤੁਰੰਤ ਇਸ ਦੀ ਸੂਚਨਾ ਪਿੰਡ ਦੇ ਸਰਪੰਚ ਕੁਲਦੀਪ ਕੌਰ ਅਤੇ ਸਮਿਤੀ ਮੈਂਬਰ ਪਰਮਜੀਤ ਸਿੰਘ ਨੂੰ ਦਿੱਤੀ। ਇਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਉਪਰੰਤ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ।
ਪੁਲਿਸ ਵਲੋਂ ਕੀਤੀ ਗਈ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਹਵਾਈ ਜਹਾਜ਼ ਦੇ ਆਕਾਰ ਦਾ ਇਕ ਗਰਮ ਹਵਾ ਵਾਲਾ ਗੁਬਾਰਾ ਸੀ, ਜਿਸ ’ਤੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦਾ ਸੰਖੇਪ ਨਾਮ “ਪੀ.ਆਈ.ਏ.” ਲਿਖਿਆ ਹੋਇਆ ਸੀ।
;
;
;
;
;
;
;
;
;