JALANDHAR WEATHER

ਕਾਂਗਰਸ ਪਾਰਟੀ ਵਲੋਂ ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਗਤ ਸਿੰਘ ਚੌਂਕ ਪਾਤੜਾਂ ਵਿਖੇ ਲਗਾਇਆ ਗਿਆ ਧਰਨਾ

ਪਾਤੜਾਂ (ਪਟਿਆਲਾ), 17 ਮਈ (ਗੁਰਇਕਬਾਲ ਸਿੰਘ ਖਾਲਸਾ)- ਨਗਰ ਕੌਂਸਲ ਪਾਤੜਾ ਦੀਆਂ ਚੋਣਾਂ ਸਬੰਧੀ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਬੀਤੇ ਦਿਨ ਆਖ਼ਰੀ ਦਿਨ ਮੌਕੇ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਤਕਰਾਰਬਾਜ਼ੀ ਹੋ ਗਈ। ਇਸ ਤੋਂ ਬਾਅਦ ਇੱਕ ਕਾਂਗਰਸੀ ਵਰਕਰ ਦੇ ਸੱਟਾਂ ਲੱਗਣ ਉਪਰੰਤ ਦੋਸ਼ੀਆਂ ਦੇ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਭਗਤ ਸਿੰਘ ਚੌਂਕ ਪਾਤੜਾਂ ਵਿਖੇ ਧਰਨਾ ਲਗਾਇਆ ਗਿਆ।

ਜਿਸ ਵਿੱਚ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ, ਕਾਂਗਰਸ ਪਾਰਟੀ ਜ਼ਿਲਾ ਪਟਿਆਲਾ ਦਿਹਾਤੀ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈਮਾਜ਼ਰਾ, ਦਰਬਾਰਾ ਸਿੰਘ ਸਮੇਤ ਵੱਖ-ਵੱਖ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਪ੍ਰਸ਼ਾਸਨ ਤੋਂ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ