JALANDHAR WEATHER

ਗੈਂਗਸਟਰ ਗੋਲਡੀ ਬਰਾੜ ਦੇ 4 ਸ਼ੂਟਰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਜਲੰਧਰ, 17 ਮਈ - ਸੀ.ਆਈ.ਏ. ਸਟਾਫ ਕਮਿਸ਼ਨਰੇਟ ਜਲੰਧਰ ਦੀ ਪੁਲਿਸ ਨੇ ਗੈਂਗਸਟਰਾਂ 'ਤੇ ਵਾਰ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇਗੈਂਗਸਟਰ ਗੋਲਡੀ ਬਰਾੜ ਦੇ 4 ਸ਼ੂਟਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 8 ਨਾਜਾਇਜ਼ ਪਿਸਤੌਲ ਸਮੇਤ 45 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ।
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਇੰਸ. ਸੁਰਿੰਦਰ ਕੁਮਾਰ ਇੰਚਾਰਜ ਸੀ.ਆਈ.ਏ. ਸਟਾਫ਼ ਜਲੰਧਰ ਸਮੇਤ ਪੁਲਿਸ ਟੀਮ ਦੇ ਗਸ਼ਤ ਦੇ ਸੰਬੰਧ ਵਿਚ ਨੇੜੇ ਸ਼ਮਸ਼ਾਨ ਘਾਟ ਕੈਂਟ ਰੋਡ ਜਲੰਧਰ ਨੂੰ ਜਾ ਰਹੇ ਸੀ। ਜਿੱਥੇ ਪੁਲਿਸ ਪਾਰਟੀ ਨੂੰ ਮੁਖਬਰੀ ਹੋਈ ਕਿ, ਸੁਖਵੰਤ ਸਿੰਘ ਉਰਫ ਸੁੱਖਾ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਧੀਰਪੁਰ ਜਲੰਧਰ, ਜੁਗਰਾਜ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਧੀਰਪੁਰ ਜਲੰਧਰ, ਗੁਰਪ੍ਰੀਤ ਸਿੰਘ ਪੁੱਤਰ ਧਰਮਪਾਲ ਵਾਸੀ ਮੱਲੀਆਂ ਲੋਹੀਆ ਜਲੰਧਰ ਅਤੇ ਨੀਰਜ ਪੁੱਤਰ ਸੇਵਾ ਰਾਮ ਵਾਸੀ ਬਾਜ਼ੀਗਰ ਮੁਹੱਲਾ ਰਾਮਾਮੰਡੀ ਜਲੰਧਰ। ਜਿਨ੍ਹਾਂ ਪਾਸ ਨਾਜਾਇਜ਼ ਅਸਲੇ ਹਨ ਅਤੇ ਜੋ ਕਿ ਨਾਜਾਇਜ਼ ਅਸਲੇ ਨਾਲ ਲੈੱਸ ਹੋ ਕੇ ਸਫੀਫਟ ਕਾਰ ਵਿਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਘੁੰਮ ਰਹੇ ਹਨ। ਜਿਸ ' ਤੇ ਜਮਸ਼ੇਰ ਡੇਅਰੀਆਂ ਵਲੋਂ ਅਰਬਨ ਅਸਟੇਟ ਫੇਸ-2 ਜਲੰਧਰ ਰੋਡ ਪਰ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾਵੇ ਤਾਂ ਭਾਰੀ ਮਾਤਰਾ ਵਿਚ ਨਾਜਾਇਜ਼ ਅਸਲੇ ਤੇ ਗੋਲੀ ਸਿੱਕਾ ਵੀ ਬਰਾਮਦ ਹੋ ਸਕਦਾ ਹੈ। ਮੁਖਬਰੀ ਦੇ ਅਧਾਰ 'ਤੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਥਾਣਾ ਡਵੀਜਨ ਨੰਬਰ 7 ਜਲੰਧਰ ਵਿਖੇ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ ਤੇ ਦੋਸ਼ੀਆਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ