JALANDHAR WEATHER

ਮੁੱਖ ਚੋਣ ਅਫ਼ਸਰ ਦਫ਼ਤਰ ਚੰਡੀਗੜ੍ਹ ਵਿਖੇ ਸਰਬਜੀਤ ਸਿੰਘ ਪਦ ਉਨਤੀ ਉਪਰੰਤ ਚੋਣ ਅਫ਼ਸਰ ਤਾਇਨਾਤ

ਪਠਾਨਕੋਟ, 17 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਖੇ ਚੋਣ ਤਹਿਸੀਲਦਾਰ ਦੇ ਅਹੁਦੇ 'ਤੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਉਣ ਤੋਂ ਬਾਅਦ ਚੋਣ ਤਹਿਸੀਲਦਾਰ ਸਰਬਜੀਤ ਸਿੰਘ ਨੂੰ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਿਖੇ ਪਦ ਉਨਤੀ ਉਪਰੰਤ ਚੋਣ ਅਫ਼ਸਰ ਤiਾੲਨਾਤ ਕੀਤਾ ਗਿਆ ਹੈ ਇਸ ਸੰਬੰਧੀ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਜਾਰੀ ਪੱਤਰ ਅਨੁਸਾਰ ਮੁੱਖ ਚੋਣ ਅਫ਼ਸਰ ਕਮ ਪ੍ਰਬੰਧਕੀ ਸਕੱਤਰ ਚੋਣਾਂ ਪੰਜਾਬ ਅਨਿੰਦਿਤਾ ਮਿੱਤਰਾ ਆਈਏਐਸ ਵਲੋਂ ਪੱਤਰ ਜਾਰੀ ਕਰਕੇ ਦੱਸਿਆ ਗਿਆ ਹੈ ਕਿ ਪੰਜਾਬ ਦੇ ਰਾਜਪਾਲ ਵਲੋਂ ਪ੍ਰਸੰਨਤਾ ਪੂਰਵਕ ਸਰਬਜੀਤ ਸਿੰਘ ਚੋਣ ਤਹਿਸੀਲਦਾਰ ਪਠਾਨਕੋਟ ਨੂੰ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਿਖੇ ਚੋਣ ਅਫ਼ਸਰ ਤਾਇਨਾਤ ਕੀਤਾ ਹੈ । ਦਫ਼ਤਰ ਮੁੱਖ ਚੋਣ ਅਫਸਰ ਪੰਜਾਬ ਵਿਖੇ ਪਦ ਉਨਤੀ ਉਪਰੰਤ ਚੋਣ ਅਫ਼ਸਰ ਤਾਇਨਾਤ ਹੋਣ 'ਤੇ ਚੋਣ ਅਧਿਕਾਰੀ ਸਰਬਜੀਤ ਸਿੰਘ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪੰਜਾਬ ਅੰਦਰ ਚੋਣਾਂ ਦਾ ਕੰਮ ਬਿਲਕੁਲ ਨਿਰਪੱਖ ਤੇ ਨਿਡਰ ਤਰੀਕੇ ਨਾਲ ਸਮੇਂ ਸਮੇਂ 'ਤੇ ਨੇਪਰੇ ਚੜਿਆ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ