JALANDHAR WEATHER

ਅਚਾਨਕ ਆਵਾਰਾ ਪਸ਼ੂ ਆਇਆ ਮੂਹਰੇ, ਟਰੈਕਟਰ-ਟਰਾਲੀ ਪਲਟਣ ਕਾਰਨ ਚਾਲਕ ਦੀ ਮੌਤ

ਕਪੂਰਥਲਾ, 17 ਮਈ (ਅਮਨਜੋਤ ਸਿੰਘ ਵਾਲੀਆ) - ਪਿੰਡ ਕੌਲੀਆਂਵਾਲ ਵਿਖੇ ਟਰੈਕਟਰ ਟਰਾਲੀ ਮੂਹਰੇ ਅਚਾਨਕ ਆਵਾਰਾ ਪਸ਼ੂ ਆ ਗਿਆ, ਜਿਸ ਕਾਰਨ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਪਲਟ ਗਏ ।ਇਸ ਹਾਦਸੇ ਵਿਚ ਟਰੈਕਟਰ ਚਾਲਕ ਨੌਜਵਾਨ ਦੀ ਮੌਤ ਹੋ ਗਈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ 18 ਸਾਲਾਂ ਨੌਜਵਾਨ ਸਰਬਜੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਮੁੰਡੀ ਛੰਨਾ ਥਾਣਾ ਫੱਤੂਢੀਂਗਾ ਟਰੈਕਟਰ ਟਰਾਲੀ ਲੈ ਕੇ ਜਾ ਰਿਹਾ ਸੀ, ਜਦੋਂ ਉਹ ਪਿੰਡ ਕੌਲੀਆਂਵਾਲ ਨੇੜੇ ਪਹੁੰਚਿਆਂ ਤਾਂ ਉਸਦੇ ਟਰੈਕਟਰ ਟਰਾਲੀ ਮੂਹਰੇ ਅਚਾਨਕ ਇਕ ਅਵਾਰਾ ਪਸ਼ੂ ਆ ਗਿਆ ਤੇ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਪਲਟ ਗਏ । ਇਸ ਕਾਰਨ ਸਰਬਜੀਤ ਸਿੰਘ ਦੀ ਹੇਠਾਂ ਆਉਣ ਕਾਰਨ ਮੌਕੇ 'ਤੇ ਮੌਤ ਹੋ ਗਈ ।ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ