JALANDHAR WEATHER

ਕਸ਼ਮੀਰ ਲਈ ਗੱਲਬਾਤ ਹੀ ਅੱਗੇ ਵਧਣ ਦਾ ਇਕੋ-ਇਕ ਰਸਤਾ-ਮਹਿਬੂਬਾ ਮੁਫ਼ਤੀ

ਸ੍ਰੀਨਗਰ, 17 ਮਈ (ਯੂ. ਐੱਨ. ਆਈ.)-ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਐਤਵਾਰ ਨੂੰ ਪਾਕਿਸਤਾਨ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ¢ ਉਨ੍ਹਾਂ ਜੰਮੂ-ਕਸ਼ਮੀਰ ਦੇ ਲੋਕਾਂ ਨਾਲ ਗੱਲਬਾਤ ਦੀ ਵੀ ਪ੍ਰਸ਼ੰਸਾ ਕੀਤੀ, ਕਿਹਾ ਕਿ ਖੇਤਰ ਦੇ ਜ਼ਖ਼ਮਾਂ ਨੂੰ ਭਰਨ ਅਤੇ ਵਿਸ਼ਵਾਸ ਬਹਾਲ ਕਰਨ ਦਾ ਸਮਾਂ ਆ ਗਿਆ ਹੈ¢ਸ੍ਰੀਨਗਰ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ, ਮਹਿਬੂਬਾ ਨੇ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਇੱਕ ਸੀਨੀਅਰ ਆਗੂ ਦੀਆਂ ਹਾਲੀਆ ਟਿੱਪਣੀਆਂ ਦਾ ਸਵਾਗਤ ਕੀਤਾ ਜਿਸ ਵਿੱਚ ਉਨ੍ਹਾਂ ਨੇ ਪਾਕਿਸਤਾਨ ਨਾਲ ਗੱਲਬਾਤ ਦਾ ਸਮਰਥਨ ਕੀਤਾ ਸੀ; ਉਨ੍ਹਾਂ ਨੇ ਇਨ੍ਹਾਂ ਟਿੱਪਣੀਆਂ ਨੂੰ ਸਕਾਰਾਤਮਿਕ ਕਦਮ ਕਿਹਾ¢ ਉਨ੍ਹਾਂ ਕਿਹਾ, 'ਪਾਕਿਸਤਾਨ ਨਾਲ ਗੱਲਬਾਤ ਬਹੁਤ ਚੰਗੀ ਗੱਲ ਹੈ¢ ਸ੍ਰੀਨਗਰ ਨੂੰ ਜੋੜਨ ਵਾਲੀਆਂ ਸੜਕਾਂ ਨੂੰ ਦੁਬਾਰਾ ਖੋਲਿ੍ਹਆ ਜਾਣਾ ਚਾਹੀਦਾ ਹੈ ਅਤੇ ਜੰਮੂ-ਕਸ਼ਮੀਰ ਤੋਂ ਸੁਲ੍ਹਾ ਪ੍ਰਕਿਰਿਆ ਦੁਬਾਰਾ ਸ਼ੁਰੂ ਹੋਣੀ ਚਾਹੀਦੀ ਹੈ¢'

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ