ਯੂ.ਪੀ. ’ਚ ਸੜਕ ਹਾਦਸੇ ਦੌਰਾਨ 9 ਲੋਕਾਂ ਦੀ ਮੌਤ
ਲਖਨਊ, 18 ਅਪ੍ਰੈਲ- ਅੱਜ ਸਵੇਰੇ 7:30 ਵਜੇ ਲਖੀਮਪੁਰ ਖੇੜੀ ਵਿਚ ਇਕ ਭਿਆਨਕ ਸੜਕ ਹਾਦਸੇ ਵਿਚ ਨੌਂ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਕ ਤੇਜ਼ ਰਫ਼ਤਾਰ ਟਰੱਕ ਨੇ ਸਾਹਮਣੇ ਤੋਂ ਆ ਰਹੀ ਮੈਜਿਕ ਵੈਨ ਨੂੰ ਟੱਕਰ ਮਾਰ ਦਿੱਤੀ। ਦੋ ਔਰਤਾਂ ਸਮੇਤ ਦਸ ਲੋਕ ਮੈਜਿਕ ਵੈਨ ’ਚ ਸਵਾਰ ਸਨ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਮੈਜਿਕ ਵੈਨ 10 ਫੁੱਟ ਦੂਰ ਜਾ ਕੇ ਰੁਕੀ ਅਤੇ ਲੋਕ ਸੀਟਾਂ ਦੇ ਵਿਚਕਾਰ ਫਸ ਗਏ।
ਨੇੜਲੇ ਲੋਕ ਮੌਕੇ 'ਤੇ ਪਹੁੰਚੇ ਤੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਬਚਾਅ ਕਾਰਜ ਸ਼ੁਰੂ ਕੀਤੇ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਇੱਕ ਜ਼ਖਮੀ ਵਿਅਕਤੀ ਨੂੰ ਨੇੜਲੇ ਹਸਪਤਾਲ ਪਹੁੰਚਾਇਆ। ਚਸ਼ਮਦੀਦਾਂ ਨੇ ਦੱਸਿਆ ਕਿ ਤੇਜ਼ ਰਫ਼ਤਾਰ ਨਾਲ ਜਾ ਰਿਹਾ ਟਰੱਕ ਅਚਾਨਕ ਕੰਟਰੋਲ ਗੁਆ ਬੈਠਾ। ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਭੱਜ ਗਿਆ।
ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਹ ਹਾਦਸਾ ਜ਼ਿਲ੍ਹਾ ਹੈੱਡਕੁਆਰਟਰ ਤੋਂ 40 ਕਿਲੋਮੀਟਰ ਦੂਰ ਪੀਲੀਭੀਤ-ਬਸਤੀ ਹਾਈਵੇਅ 'ਤੇ ਅਦਲਿਸਪੁਰ ਪਿੰਡ ਨੇੜੇ ਵਾਪਰਿਆ।
;
;
;
;
;
;
;