ਕਿਸਾਨਾਂ ਨੇ ਦੁੱਧ ਡੋਲਕੇ ਕੀਤਾ ਰੋਸ ਪ੍ਰਦਰਸ਼ਨ
ਅੰਮ੍ਰਿਤਸਰ, 18 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਸੜਕਾਂ ‘ਤੇ ਦੁੱਧ ਡੋਲਕੇ ਸਰਕਾਰ ਅਤੇ ਪ੍ਰਸ਼ਾਸਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਕਰਮਜੀਤ ਸਿੰਘ ਨੰਗਲੀ ਨੇ ਕਿਹਾ ਕਿ ਉਨ੍ਹਾਂ ਪਿਛਲੇ ਕਈ ਦਿਨਾਂ ਤੋਂ ਪ੍ਰਸ਼ਾਸ਼ਨ ਨੂੰ ਆਗਾਹ ਕੀਤਾ ਕਿ ਨਕਲੀ ਦੁੱਧ ਅਤੇ ਪਨੀਰ ਦੇ ਵਿਰੁੱਧ ਛਾਪੇਮਾਰੀ ਕਰੋ ਜਿਸ ਨਾਲ ਦੁਧਾਰੂ ਪਸ਼ੂ ਵਾਲੀਆਂ ਡੇਅਰੀਆਂ ਨੂੰ ਬਚਾਇਆ ਜਾ ਸਕੇ ਪਰ ਪ੍ਰਸ਼ਾਸਨ ਲਗਾਤਾਰ ਖਾਮੋਸ਼ ਹੈ ਅਤੇ ਨਕਲੀ ਦੁੱਧ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਅੱਜ ਸਾਨੂੰ ਮਜ਼ਬੂਰਨ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।
;
;
;
;
;
;
;
;