ਪਿੰਡ ਕੋਹਾਲੀ ਵਿਖੇ ਬੇਰਹਿਮੀ ਨਾਲ ਔਰਤ ਦੀ ਕੁੱਟਮਾਰ ਕਰਨ ਦੇ ਲੱਗੇ ਦੋਸ਼
ਚੋਗਾਵਾਂ/ਅੰਮ੍ਰਿਤਸਰ, 18 ਮਈ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪਕੇ ਅਧੀਨ ਆਉਂਦੇ ਪਿੰਡ ਕੋਹਾਲੀ ਵਿਖੇ ਇਕ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ ਖ਼ਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਹਸਪਤਾਲ ਲੋਪੋਕੇ ਵਿਖੇ ਜੇਰੇ ਇਲਾਜ ਦਲਬੀਰ ਕੌਰ ਪਤਨੀ ਲਖਵਿੰਦਰ ਸਿੰਘ ਪਿੰਡ ਕੋਹਾਲੀ ਨੇ ਦੋਸ਼ ਲਗਾਉਂਦਿਆਂ ਦੱਸਿਆ ਕਿ ਪਿੰਡ ਦਾ ਧਰਮਿੰਦਰ ਸਿੰਘ ਪਹਿਲਾਂ ਵੀ ਉਨ੍ਹਾਂ ਦੇ ਪਰਿਵਾਰ ਨੂੰ ਤੰਗ ਪਰੇਸ਼ਾਨ ਕਰ ਰਿਹਾ ਸੀ ਅਤੇ ਮੇਰੇ ਨਾਲ ਗਲਤ ਹਰਕਤਾਂ ਕੀਤੀਆਂ। ਪਿੰਡ ਤੇ ਮੋਹਤਬਰਾਂ ਦੇ ਕਹਿਣ ਤੇ ਅਸੀਂ ਕੋਈ ਰਿਪੋਰਟ ਨਹੀਂ ਦਰਜ ਕਰਵਾਈ। ਅੱਜ ਉਕਤ ਵਿਅਕਤੀ ਦੇ ਬੇਟੇ ਹਨੂਰ ਨੇ ਸਾਡੇ ਘਰ ਆ ਕੇ ਮੈਨੂੰ ਗੁਰਦੁਆਰੇ ਆਉਣ ਦਾ ਸੁਨੇਹਾ ਦਿੱਤਾ।
ਮੈਂ ਜਦੋਂ ਗੁਰਦੁਆਰੇ ਪਹੁੰਚੀ ਤਾਂ ਅੱਗੇ ਧਰਮਿੰਦਰ ਸਿੰਘ ਨੇ ਮੇਰੇ ਤੇ ਜਾਨਲੇਵਾ ਹਮਲਾ ਕਰਕੇ ਮੇਰੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਗੰਭੀਰ ਹਾਲਤ ਵਿਚ ਮੈਨੂੰ ਸਰਕਾਰੀ ਹਸਪਤਾਲ ਲੋਪੋਕੇ ਵਿਖੇ ਦਾਖਲ ਕਰਵਾਇਆ ਗਿਆ। ਕੁੱਟਮਾਰ ਦੀ ਸਾਰੀ ਘਟਨਾ ਸੀ.ਸੀ. ਟੀ.ਵੀ. ਕੈਮਰੇ ਵਿਚ ਕੈਦ ਹੋ ਗਈ। ਉਨ੍ਹਾਂ ਕਿਹਾ ਕਿ ਇਕ ਮਹੀਨੇ ਪਹਿਲਾਂ ਹੀ ਉਨ੍ਹਾਂ ਦਾ ਆਪਰੇਸ਼ਨ ਹੋਇਆ ਸੀ। ਜਿਸ ਕਰਕੇ ਉਨ੍ਹਾਂ ਦੀ ਹਾਲਤ ਬਹੁਤ ਖ਼ਰਾਬ ਹੋ ਗਈ ਸੀ। ਉਨ੍ਹਾਂ ਭਰੇ ਮਨ ਨਾਲ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਇਨਸਾਫ਼ ਨਾ ਮਿਲਿਆ ਤਾਂ ਉਹ ਖੁਦਕੁਸ਼ੀ ਕਰਨ ਲਈ ਮਜ਼ਬੂਰ ਹੋਵੇਗੀ। ਇਸ ਸਬੰਧੀ ਵਿਰੋਧੀ ਧਿਰ ਦੇ ਧਰਮਿੰਦਰ ਸਿੰਘ ਨੇ ਲੱਗੇ ਉਕਤ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਦਲਬੀਰ ਕੌਰ ਤੇ ਨਾਲ ਹੋਰਨਾਂ ਨੇ ਸਾਡੇ ਪਰਿਵਾਰ ਤੇ ਗਲਤ ਇਲਜ਼ਾਮ ਲਗਾਉਂਦਿਆਂ ਬੱਚਿਆਂ ਨੂੰ ਜਾਨੋ ਮਾਰਨ ਦੀਆਂ ਫੋਨ ਉੱਪਰ ਧਮਕੀਆਂ ਦਿੱਤੀਆਂ ਸਨ।
ਅਸੀਂ ਦਰਖਾਸਤ ਵੀ ਦਿੱਤੀ। ਜਿਸਦੀ ਤਹਿਸ਼ ਵਿੱਚ ਆ ਕੇ ਉਕਤ ਔਰਤ ਨੇ ਸਾਨੂੰ ਮਾੜਾ ਚੰਗਾ ਬੋਲਿਆ। ਸਾਡੇ ਤੇ ਲੱਗੇ ਦੋਸ਼ ਝੂਠੇ ਤੇ ਬੇਬੁਨਿਆਦ ਹਨ। ਇਸ ਸਬੰਧੀ ਥਾਣਾ ਲੋਪੋਕੇ ਦੇ ਮੁਖੀ ਦਲਜੀਤ ਸਿੰਘ ਨਾਲ ਸੰਪਰਕ ਕਰਨ ਤੇ ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਦੀਆਂ ਦਰਖਾਸਤਾਂ ਪ੍ਰਾਪਤ ਹੋਈਆਂ ਹਨ। ਜਾਂਚ ਪੜਤਾਲ ਕਰਕੇ ਕਾਰਵਾਈ ਕੀਤੀ ਜਾਵੇਗੀ।
;
;
;
;
;
;
;