ਮਲੋਟ ਤਹਿਸੀਲ ਕੰਪਲੈਕਸ ਵਿਚ ਨਗਰ ਕੌਂਸਲ ਚੋਣਾਂ ਦੌਰਾਨ ਹੰਗਾਮਾ
ਮਲੋਟ, 18 ਮਈ (ਪਾਟਿਲ)-ਮਲੋਟ ਤਹਿਸੀਲ ਕੰਪਲੈਕਸ ਵਿਖੇ ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕਰਨ ਮੌਕੇ ਮਾਹੌਲ ਤਣਾਅਪੂਰਨ ਬਣ ਗਿਆ। ਇਸ ਤਨਾਅ ਭਰੇ ਮਾਹੌਲ ਵਿਚ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਗਾਇਆ ਕਿ ਕੈਬਨਿਟ ਮੰਤਰੀ ਦੇ ਪੀਏ ਵਲੋਂ ਗੁੰਡਾਗਰਦੀ ਕੀਤੀ ਗਈ ਅਤੇ ਉਨ੍ਹਾਂ ਦੇ ਵਰਕਰਾਂ ਨਾਲ ਧੱਕਾਮੁੱਕੀ ਹੋਈ।
ਆਗੂਆਂ ਨੇ ਕਿਹਾ ਕਿ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਮੂਕ ਦਰਸ਼ਕ ਬਣੇ ਰਹੇ, ਜਦਕਿ ਕੁਝ ਵਰਕਰਾਂ ਦੀਆਂ ਪੱਗਾਂ ਵੀ ਉਤਾਰੀ ਗਈਆਂ।
ਕਾਂਗਰਸ ਨੇ ਦੋਸ਼ੀਆਂ ਵਿਰੁੱਧ ਧਾਰਾ 307 ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇ ਕਾਰਵਾਈ ਨਾ ਹੋਈ ਤਾਂ ਥਾਣੇ ਦਾ ਘੇਰਾਓ ਅਤੇ ਹਾਈਵੇ ਜਾਮ ਕੀਤਾ ਜਾਵੇਗਾ। ਇਸ ਦੌਰਾਨ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਕਿ ਸਾਰੇ ਨਾਮਜ਼ਦਗੀ ਫਾਰਮ ਨਿਯਮਾਂ ਅਨੁਸਾਰ ਸਹੀ ਪਾਏ ਗਏ ਹਨ।
;
;
;
;
;
;
;
;