JALANDHAR WEATHER

ਸੁਨਾਮ ਚ ਨਾਮਜ਼ਦਗੀਆਂ ਰੱਦ ਹੋਣ ਤੋਂ ਭੜਕੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਕੀਤਾ ਚੱਕਾ ਜਾਮ 

ਸੁਨਾਮ ਊਧਮ ਸਿੰਘ ਵਾਲਾ, 18 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸੁਨਾਮ ਨਗਰ ਕੌਂਸਲ ਚੋਣ ਪ੍ਰਕਿਰਿਆ ਦੌਰਾਨ ਵਿਰੋਧੀ ਉਮੀਦਵਾਰਾਂ ਦੇ ਬਹੁ ਗਿਣਤੀ ਨਾਮਜ਼ਦਗੀ ਕਾਗਜ਼ ਰੱਦ ਹੋਣ ਕਨਸੋਆਂ ਨੂੰ ਲੈਕੇ ਭੜਕੇ ਵਿਰੋਧੀ ਪਾਰਟੀਆਂ ਦੇ ਕਾਰਕੁੰਨਾਂ ਵਲੋਂ ਸਥਾਨਕ ਨਗਰ ਕੌਂਸਲ ਚੌਂਕ ਵਿਚ ਸੜਕ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ ਗਈ। ਇਸ ਸਮੇ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ, ਹਰਮਨਦੇਵ ਸਿੰਘ ਬਾਜਵਾ,ਕਾਂਗਰਸੀ ਆਗੂ ਰਜਿੰਦਰ ਦੀਪਾ ਆਦਿ ਨੇ ਕਿਹਾ ਕਿ ਸੁਨਾਮ ਨਗਰ ਕੌਂਸਲ ਚੋਣਾਂ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸ਼ਹਿ ਤੇ ਪ੍ਰਸ਼ਾਸਨ ਵਲੋਂ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਬਿਨ੍ਹਾਂ ਕਿਸੇ ਠੋਸ ਅਧਾਰ ਤੋਂ ਰੱਦ ਕੀਤੇ ਗਏ ਹਨ ਤਾਂ ਜੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਿਰਵਿਰੋਧ ਚੁਣੇ ਜਾ ਸਕਣ।ਉਨ੍ਹਾਂ ਕਿਹਾ ਕਿ ਸੁਨਾਮ ਵਿਚ ਅਜਿਹਾ ਧੱਕਾ 70 ਸਾਲ ਵਿਚ ਪਹਿਲੀ ਵਾਰ ਵੇਖਣ ਨੂੰ ਮਿਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ