ਨਗਰ ਕੌਂਸਲ ਮਜੀਠਾ ਦੀਆਂ ਚੋਣਾਂ ਸੰਬੰਧੀ ਇਤਰਾਜ ਅਤੇ ਪੜਤਾਲ ਚ ਸਾਮਿਲ ਹੋਣ ਤੋ ਰੋਕਣ ਤੇ ਵਿਰੋਧੀ ਧਿਰਾਂ ਵਲੋਂ ਧਰਨਾ
ਜੈਂਤੀਪੁਰ (ਅੰਮ੍ਰਿਤਸਰ), 11 ਮਈ (ਭੁਪਿੰਦਰ ਸਿੰਘ ਗਿੱਲ ) - ਨਗਰ ਕੌਂਸਲ ਚੋਣਾਂ ਦੌਰਾਨ ਅੱਜ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਅਤੇ ਇਤਰਾਜ਼ਾਂ ਦਾ ਦਿਨ ਹੋਣ ਕਰਕੇ ਵੱਖ ਵੱਖ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਐਸ.ਡੀ.ਐਮ. ਦਫ਼ਤਰ ਪਹੁੰਚੇ। ਪਰ ਇਥੇ ਆਉਣ ਤੇ ਡੀ.ਐਸ.ਪੀ. ਮਜੀਠਾ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਇਨ੍ਹਾਂ ਉਮੀਦਵਾਰਾਂ ਨੂੰ ਦਫ਼ਤਰ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਦੇਖਦੇ ਦੇਖਦੇ ਮਾਹੌਲ ਤਣਾਅਪੂਰਨ ਬਣ ਗਿਆ, ਜਿਸ 'ਤੇ ਹਲਕਾ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ, ਸਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਕਾਂਗਰਸ ਦੇ ਹਲਕਾ ਮਜੀਠਾ ਤੋ ਇੰਚਾਰਜ ਭਗਵੰਤਪਾਲ ਸਿੰਘ ਸੱਚਰ ਆਪਣੇ ਸਮਰਥਕਾਂ ਸਮੇਤ ਪਹੁੰਚੇ, ਜਿਨ੍ਹਾਂ ਨੇ ਪ੍ਰਸ਼ਾਸਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੁਲਿਸ ਵਲੋਂ ਅਤੇ ਪ੍ਰਸ਼ਾਸ਼ਨ ਦੀ ਕਥਿਤ ਧੱਕੇਸ਼ਾਹੀ ਖ਼ਿਲਾਫ਼ ਧਰਨਾ ਲਗਾ ਦਿੱਤਾ ।ਵਿਰੋਧੀਆਂ ਦੇ ਵਿਰੋਧ ਕਾਰਨ ਐਸ.ਡੀ.ਐਮ. ਮਨਬੀਰ ਸਿੰਘ ਢਿੱਲੋਂ ਨੇ ਮੌਕੇ 'ਤੇ ਆ ਕੇ ਵਿਰੋਧੀਆਂ ਨੂੰ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਵਿਚ ਆ ਕੇ ਇਤਰਾਜ਼ ਦੇ ਸਕਦੇ ਹਨ। ਇਸ ਤੋਂ ਬਾਅਦ ਵਿਰੋਧੀਆਂ ਨੇ ਧਰਨਾ ਚੁੱਕ ਦਿੱਤਾ। ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਦਫ਼ਤਰ ਵਿਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ, ਜਿਸ 'ਤੇ ਮਾਹੌਲ ਤਣਾਪੂਰਨ ਬਣਿਆ ਹੋਇਆ ਸੀ । ਕੁਝ ਦੇਰ ਬਾਅਦ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਮੌਕੇ 'ਤੇ ਪੁੱਜੇ ਜਿਨ੍ਹਾਂ ਵਲੋ ਮਾਹੌਲ ਨੂੰ ਸ਼ਾਂਤੀਪੂਰਵਕ ਕੀਤਾ ਗਿਆ ਲੰਮਾ ਚਿਰ ਮੀਟਿਗ ਚੱਲਣ ਤੋ ਬਾਅਦ ਚੋਣ ਅਧਿਕਾਰੀਆਂ ਨੇ ਉਮੀਦਵਾਰਾਂ ਨੂੰ ਲਿਸਟਾਂ ਲਾ ਦੇਣ ਦਾ ਭਰੋਸਾ ਦਿੱਤਾ ਗਿਆ।
;
;
;
;
;
;
;