JALANDHAR WEATHER

ਪੜਤਾਲ ਦੌਰਾਨ ਕਪੂਰਥਲਾ ਵਿਚ 4 ਤੇ ਸੁਲਤਾਨਪੁਰ ਲੋਧੀ ਵਿਚ 2 ਉਮੀਦਵਾਰਾਂ ਦੇ ਪਰਚੇ ਰੱਦ

ਕਪੂਰਥਲਾ, 18 ਮਈ (ਅਮਰਜੀਤ ਕੋਮਲ) - ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀ 26 ਮਈ ਨੂੰ ਹੋਣ ਵਾਲੀ ਆਮ ਚੋਣ ਲਈ ਨਾਮਜ਼ਦਗੀ ਪਰਚਿਆਂ ਦੀ ਪੜਤਾਲ ਦੌਰਾਨ ਅੱਜ ਨਗਰ ਨਿਗਮ ਕਪੂਰਥਲਾ ਵਿਚ 4 ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਵਿਚ 2 ਉਮੀਦਵਾਰਾਂ ਦੇ ਨਾਮਜ਼ਦਗੀ ਪਰਚੇ ਰੱਦ ਹੋਣ ਤੋਂ ਬਾਅਦ ਨਗਰ ਨਿਗਮ ਦੇ 50 ਵਾਰਡਾਂ ਵਿਚ 301 ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ 13 ਵਾਰਡਾਂ ਵਿਚ 80 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ ਨਗਰ ਨਿਗਮ ਕਪੂਰਥਲਾ ਲਈ 305 ਤੇ ਨਗਰ ਨਿਗਮ ਸੁਲਤਾਨਪੁਰ ਲੋਧੀ ਲਈ 82 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਦਾਖਲ ਕਰਵਾਏ ਸਨ | ਉਨ੍ਹਾਂ ਕਿਹਾ ਕਿ 19 ਮਈ ਦਿਨ ਮੰਗਲਵਾਰ ਨੂੰ ਦੁਪਹਿਰ 3 ਵਜੇ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਪਰਚੇ ਵਾਪਸ ਲੈ ਸਕਣਗੇ ਤੇ ਬਾਅਦ ਵਿਚ ਉਨ੍ਹਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਨਗਰ ਨਿਗਮ ਤੇ ਨਗਰ ਕੌਂਸਲ ਲਈ ਵੋਟਾਂ 26 ਮਈ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ 5 ਵਜੇ ਤੱਕ ਪੈਣਗੀਆਂ ਤੇ 29 ਮਈ ਦਿਨ ਸ਼ੁੱਕਰਵਾਰ ਨੂੰ ਪ੍ਰਸ਼ਾਸਨ ਵਲੋਂ ਬਣਾਏ ਗਏ ਗਿਣਤੀ ਕੇਂਦਰਾਂ ਵਿਚ ਵੋਟਾਂ ਦੀ ਗਿਣਤੀ ਉਪਰੰਤ ਨਤੀਜੇ ਦਾ ਐਲਾਨ ਕੀਤਾ ਜਾਵੇਗਾ | 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ