JALANDHAR WEATHER

ਕਾਂਗਰਸ, ਅਕਾਲੀ ਦਲ ਤੇ ਭਾਜਪਾ ਨੇ ਇੱਕਜੁੱਟ ਹੋ ਕੇ ਘੇਰਿਆ ਮਲੋਟ ਥਾਣਾ ਸਿਟੀ

ਮਲੋਟ, 18 ਮਈ (ਪਾਟਿਲ) - ਸੱਤਾਧਾਰੀ 'ਆਪ' ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਸਾਂਝੇ ਤੌਰ 'ਤੇ ਥਾਣਾ ਸਿਟੀ ਮਲੋਟ ਦੇ ਬਾਹਰ ਵਿਸ਼ਾਲ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੈ।ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ , ਜ਼ਿਲ੍ਹਾ ਕਾਂਗਰਸ ਪ੍ਰਧਾਨ ਸ਼ੁਭਦੀਪ ਬਿੱਟੂ ਅਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਸਤੀਸ਼ ਅਸੀਜਾ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਵਲੋਂ ਥਾਣੇ ਅੱਗੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜਲਦ ਹੀ ਇਸ ਧਰਨੇ ਵਿਚ ਸ਼ਾਮਿਲ ਹੋਣਗੇ।
ਵਿਰੋਧੀ ਆਗੂਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਹੰਗਾਮਾ ਕਰਨ ਵਾਲੇ 'ਆਪ' ਆਗੂਆਂ ਅਤੇ ਮੰਤਰੀ ਦੇ ਪੀ.ਏ. ਖ਼ਿਲਾਫ਼ ਤੁਰੰਤ ਪਰਚਾ ਦਰਜ ਨਾ ਹੋਇਆ, ਤਾਂ ਇਹ ਧਰਨਾ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ