JALANDHAR WEATHER

ਸੁਨਾਮ ਚ 13 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ 

ਸੁਨਾਮ ਊਧਮ ਸਿੰਘ ਵਾਲਾ, 18 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਨਗਰ ਕੌਂਸਲ ਚੋਣਾਂ ਦੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ ਸੁਨਾਮ ਨਗਰ ਕੌਂਸਲ ਚੋਣਾਂ ਵਿਚ ਕੁਲ 146 ਉਮੀਦਵਾਰਾਂ ਵਲੋਂ ਆਪਣੇ ਕਾਗਜ਼ ਦਾਖਲ ਕੀਤੇ ਗਏ ਸਨ। ਪੜਤਾਲ ਦੌਰਾਨ ਜਿਨ੍ਹਾਂ ਚੋਂ 13 ਉਮੀਦਵਾਰਾਂ ਦੇ  ਕੁਝ ਖਾਮੀਆਂ ਹੋਣ ਕਾਰਨ ਕਾਗਜ਼ ਰੱਦ ਹੋ ਗਏ ਅਤੇ 133 ਉਮੀਦਵਾਰਾਂ ਦੇ ਕਾਗਜ਼ ਸਹੀ ਪਾਏ ਗਏ।ਵਿਰੋਧੀ ਪਾਰਟੀਆਂ ਦੇ ਕੁਝ ਦਿੱਗਜ ਆਗੂਆਂ  ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਨੂੰ ਲੈਕੇ ਉਨ੍ਹਾਂ ਦੇ ਸਮਰਥਕ ਭੜਕ ਉੱਠੇ ਅਤੇ ਸੜਕ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ। । ਪੁਲਿਸ ਪ੍ਰਸ਼ਾਸਨ ਵਲੋਂ ਡੀ.ਐਸ.ਪੀ. ਸੁਨਾਮ ਹਰਵਿੰਦਰ ਸਿੰਘ ਖਹਿਰਾ ਅਤੇ ਇੰਸਪੈਕਟਰ ਪ੍ਰਤੀਕ ਜਿੰਦਲ ਦੀ ਅਗਵਾਈ ਵਿਚ ਸ਼ਹਿਰ ਵਿਚ ਮਾਹੌਲ ਸੁਖਾਵਾਂ ਬਣਾਈ ਰੱਖਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ