JALANDHAR WEATHER

“ਆਪ ਆਗੂਆਂ ‘ਤੇ ਪਰਚਾ ਦਰਜ ਹੋਣ ਤੱਕ ਸੰਘਰਸ਼ ਜਾਰੀ ਰਹੇਗਾ” – ਰਾਜਾ ਵੜਿੰਗ

ਮਲੋਟ, 18 ਮਈ (ਪਾਟਿਲ) - ਮਲੋਟ ਸ਼ਹਿਰ ਵਿਚ ਨਗਰ ਕੌਂਸਲ ਚੋਣਾਂ ਦੌਰਾਨ ਤਹਿਸੀਲ ਕੰਪਲੈਕਸ ਵਿਖੇ ਹੋਏ ਹੰਗਾਮੇ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ। ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਸਮੇਤ ਵੱਖ-ਵੱਖ ਰਾਜਨੀਤਿਕ ਦਲਾਂ ਵਲੋਂ ਥਾਣਾ ਸਿਟੀ ਮਲੋਟ ਅੱਗੇ ਰੋਸ ਧਰਨਾ ਲਾਇਆ ਗਿਆ, ਜੋ ਦੇਰ ਰਾਤ ਤੱਕ ਜਾਰੀ ਰਿਹਾ।ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਧਰਨੇ ਵਿਚ ਪਹੁੰਚ ਗਏ ਹਨ।
ਰਾਤ ਦੇ ਸਮੇਂ ਧਰਨਾਕਾਰੀਆਂ ਵਲੋਂ ਥਾਣਾ ਸਿਟੀ ਮਲੋਟ ਤੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਮਾਡਲ ਟਾਊਨ ਸਥਿਤ ਰਿਹਾਇਸ਼ ਵਲ ਰੋਸ ਮਾਰਚ ਕੀਤਾ ਗਿਆ।ਰੋਸ ਮਾਰਚ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨਕਾਰੀ ਮਾਡਲ ਟਾਊਨ ਕਲੋਨੀ ਦੇ ਬਾਹਰ ਪਹੁੰਚੇ, ਜਿਥੇ ਉਨ੍ਹਾਂ ਨੇ ਧਰਨਾ ਦੇ ਦਿੱਤਾ। ਮੌਕੇ ‘ਤੇ ਵੱਡੀ ਗਿਣਤੀ ਵਿੱਚ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਰਕਰ ਮੌਜੂਦ ਰਹੇ।
ਧਰਨੇ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਤਹਿਸੀਲ ਕੰਪਲੈਕਸ ਵਿਚ ਜਿਹੜੀ ਘਟਨਾ ਵਾਪਰੀ ਹੈ, ਉਹ ਲੋਕਤੰਤਰ ਉੱਤੇ ਹਮਲਾ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ, “ਆਪ ਆਗੂਆਂ ‘ਤੇ ਪਰਚਾ ਦਰਜ ਹੋਣ ਤੱਕ ਸੰਘਰਸ਼ ਜਾਰੀ ਰਹੇਗਾ” ।
ਉਨ੍ਹਾਂ ਹਾਜ਼ਰ ਇਕੱਠ ਨੂੰ ਅਪੀਲ ਕੀਤੀ ਕਿ ਜਦ ਤੱਕ ਹੰਗਾਮਾ ਕਰਨ ਵਾਲੇ ਆਪ ਆਗੂਆਂ ਅਤੇ ਵਰਕਰਾਂ ਖ਼ਿਲਾਫ਼ ਪਰਚਾ ਦਰਜ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇ।ਰਾਤ ਕਰੀਬ 11 ਵਜੇ ਤੱਕ ਵੀ ਮਾਡਲ ਟਾਊਨ ਇਲਾਕੇ ਵਿਚ ਰੋਸ ਧਰਨਾ ਅਤੇ ਮੁਜ਼ਾਹਰਾ ਜਾਰੀ ਰਿਹਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ