ਆਈ.ਪੀ.ਐੱਲ. 2026 - ਸਨਰਾਈਜ਼ਰਸ ਹੈਦਰਾਬਾਦ ਨੇ 5 ਵਿਕਟਾਂ ਨਾਲ ਹਰਾਇਆ ਚੇਨਈ ਸੁਪਰ ਕਿੰਗਜ਼ ਨੂੰ
ਚੇਨਈ, 18 ਮਈ - ਆਈ.ਪੀ.ਐੱਲ. 2026 ਦਾ 63ਵਾਂ ਮੁਕਾਬਲਾ ਚੇਨਈ ਸੁਪਰ ਕਿੰਗਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਕਾਰ ਹੋਇਆ। ਚੇਨਈ ਵਿਖੇ ਹੋਏ ਇਸ ਮੁਕਾਬਲੇ ਵਿਚ ਹੈਦਰਾਬਾਦ ਨੇ ਚੇਨਈ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਰਿਤੂਰਾਜ ਗਾਇਕਵਾੜ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਚੇਨਈ ਨੇ 20 ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ 'ਤੇ 180 ਦੌੜਾਂ ਬਣਾਈਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਹੈਦਰਾਬਾਦ ਦੀ ਟੀਮ ਨੇ ਨਿਰਧਾਰਤ ਟੀਚਾ 19 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ 'ਤੇ ਹਾਸਲ ਕਰ ਲਿਆ। ਹੈਦਰਾਬਾਦ ਵਲੋਂ ਇਸ਼ਾਨ ਕਿਸ਼ਨ ਨੇ ਸਭ ਤੋਂ ਵੱਧ 70 (47 ਗੇਂਦਾਂ) ਦੌੜਾਂ ਬਣਾਈਆਂ ਜਦਕਿ ਹੈਨਰਿਕ ਕਲਾਸੇਨ ਨੇ 47 (26 ਗੇਂਦਾਂ) ਦੌੜਾਂ ਦਾ ਯੋਗਦਾਨ ਦਿੱਤਾ।
;
;
;
;
;
;
;
;