ਮੁੜ ਵਧੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ
ਨਵੀਂ ਦਿੱਲੀ, 19 ਅਪ੍ਰੈਲ- ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਵੱਡਾ ਵਾਧਾ ਕੀਤਾ ਗਿਆ ਹੈ। ਤੇਲ ਕੰਪਨੀਆਂ ਨੇ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਭਗ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਹ ਇਕ ਹਫ਼ਤੇ ਤੋਂ ਵੀ ਘੱਟ ਸਮੇਂ ਵਿਚ ਬਾਲਣ ਦੀਆਂ ਕੀਮਤਾਂ ਵਿਚ ਦੂਜਾ ਵਾਧਾ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ 15 ਮਈ ਨੂੰ,ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ।
ਇਸ ਵਾਧੇ ਤੋਂ ਬਾਅਦ ਦਿੱਲੀ ਵਿਚ ਪੈਟਰੋਲ 94.77 ਰੁਪਏ ਤੋਂ ਵੱਧ ਕੇ 97.77 ਰੁਪਏ ਅਤੇ ਡੀਜ਼ਲ 87.67 ਰੁਪਏ ਤੋਂ ਵੱਧ ਕੇ 90.67 ਰੁਪਏ ਹੋ ਗਿਆ ਸੀ। ਹੁਣ ਅੱਜ ਤੋਂ ਹੋਏ ਕੀਮਤਾਂ ਵਿਚ ਵਾਧੇ ਤੋਂ ਬਾਅਦ ਰਾਜਧਾਨੀ ਦਿੱਲੀ ਵਿਚ ਪੈਟਰੋਲ 87 ਪੈਸੇ ਮਹਿੰਗਾ ਹੋ ਗਿਆ ਹੈ ਅਤੇ 98.64 ਰੁਪਏ ਪ੍ਰਤੀ ਲੀਟਰ 'ਤੇ ਵਿੱਕ ਰਿਹਾ ਹੈ। ਇਸ ਦੇ ਨਾਲ ਹੀ ਦਿੱਲੀ ਵਿਚ ਡੀਜ਼ਲ 91 ਪੈਸੇ ਮਹਿੰਗਾ ਹੋ ਗਿਆ ਹੈ ਅਤੇ 91.58 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਪੰਜਾਬ ਵਿਚ ਪੈਟਰੋਲ ਦੀ ਕੀਮਤ 102 ਰੁਪਏ ਪ੍ਰਤੀ ਲੀਟਰ ’ਤੇ ਪੁੱਜ ਗਈ ਹੈ।
;
;
;
;
;
;
;
;
;