ਜਲੰਧਰ ’ਚ ਵਾਪਰੀ ਬੇਅਦਬੀ ਦੀ ਘਟਨਾ
ਜਲੰਧਰ, 19 ਮਈ (ਦਵਿੰਦਰ) - ਜਲੰਧਰ ਦੇ ਬਸਤੀ ਬਾਵਾ ਖੇਲ ਦੇ ਰਾਜਾ ਗਾਰਡਨ ਇਲਾਕੇ ਵਿਚ ਕੱਲ੍ਹ ਦੇਰ ਰਾਤ ਇਕ ਖਾਲੀ ਪਲਾਟ ਵਿਚੋਂ ਗੁਟਕਾ ਸਾਹਿਬ ਦੇ ਪਵਿੱਤਰ ਅੰਗ ਮਿਲਣ ਨਾਲ ਇਲਾਕੇ ਵਿਚ ਰੋਸ ਫੈਲ ਗਿਆ। ਗੁਰੂ ਸਾਹਿਬ ਦੇ ਪਵਿੱਤਰ ਅੰਗ ਮਿਲਣ ਤੋਂ ਬਾਅਦ ਸਿੱਖ ਸੰਗਠਨਾਂ ਨੇ ਆਪਣਾ ਗੁੱਸਾ ਪ੍ਰਗਟ ਕੀਤਾ। ਸੂਚਨਾ ਮਿਲਣ 'ਤੇ ਬਸਤੀ ਬਾਵਾ ਖੇਲ ਪੁਲਿਸ ਸਟੇਸ਼ਨ ਅਤੇ ਏ.ਸੀ.ਪੀ. ਵੈਸਟ ਮੌਕੇ 'ਤੇ ਪਹੁੰਚੇ। ਪੁਲਿਸ ਟੀਮਾਂ ਨੇ ਪਲਾਟ ਅਤੇ ਦੁਕਾਨਾਂ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਬੇਅਦਬੀ ਕਿਸ ਨੇ ਕੀਤੀ ਹੈ।
ਮੌਕੇ 'ਤੇ ਪਹੁੰਚੇ ਬਘੇਰ ਸਿੰਘ ਨੇ ਦੱਸਿਆ ਕਿ ਉਹ ਇਕ ਕੀਰਤਨ ਦਰਬਾਰ ਵਿਚ ਸਨ, ਜਦੋਂ ਉਨ੍ਹਾਂ ਨੂੰ ਘਟਨਾ ਬਾਰੇ ਪਤਾ ਲੱਗਾ। ਉਨ੍ਹਾਂ ਨੇ ਅੰਗ ਇਕੱਠੇ ਕੀਤੇ ਅਤੇ ਪੁਲਿਸ ਨੂੰ ਸੂਚਿਤ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਕਿਸੇ ਨੇ ਕੋਈ ਸ਼ਰਾਰਤ ਕੀਤੀ ਹੈ।
ਏ.ਸੀ.ਪੀ. ਵੈਸਟ ਆਤਿਸ਼ ਭਾਟੀਆ ਨੇ ਕਿਹਾ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਵਿਚ ਸੂਚਨਾ ਮਿਲੀ ਕਿ ਬਸਤੀ ਬਾਵਾ ਖੇਲ ਖੇਤਰ ਵਿਚ ਬਾਬਾ ਬੁੱਢਾ ਜੀ ਪੁਲ ਦੇ ਨੇੜੇ ਸਥਿਤ ਇਕ ਪਲਾਟ ਵਿਚ ਗੁਟਕਾ ਸਾਹਿਬ ਨਾਲ ਬੇਅਦਬੀ ਕੀਤੀ ਗਈ ਹੈ। ਇਸ ਤੋਂ ਬਾਅਦ ਉਹ ਟੀਮ ਸਮੇਤ ਮੌਕੇ 'ਤੇ ਪਹੁੰਚ ਗਈ। ਪਲਾਟ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
;
;
;
;
;
;
;
;