ਭਾਜਪਾ ਅਤੇ ਹੋਰ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਵਿਰੋਧ ਵਿਚ ਕੱਲ੍ਹ ਨੂੰ ਬਰਨਾਲਾ ਬੰਦ ਕਰਨ ਦਾ ਕੀਤਾ ਐਲਾਨ
ਬਰਨਾਲਾ, 19 ਮਈ (ਗੁਰਪ੍ਰੀਤ ਸਿੰਘ ਲਾਡੀ)- ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 31 ਤੋਂ ਭਾਜਪਾ ਉਮੀਦਵਾਰ ਰਜਨੀ ਰਾਣੀ ਅਤੇ ਆਜ਼ਾਦ ਉਮੀਦਵਾਰ ਸਵੀਟੀ ਸਮੇਤ ਕਈ ਹੋਰ ਵਾਰਡਾਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਚੋਣ ਅਧਿਕਾਰੀ ਵਲੋਂ ਰੱਦ ਕਰਨ ’ਤੇ ਜਿਥੇ ਅੱਜ ਵਿਰੋਧੀ ਰਾਜਨੀਤਕ ਪਾਰਟੀਆਂ ਕਾਂਗਰਸ, ਭਾਜਪਾ, ਅਕਾਲੀ ਦਲ ਤੇ ਹੋਰ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ, ਉਥੇ ਉਪਰੰਤ ਅਗਰਵਾਲ ਧਰਮਸ਼ਾਲਾ ਵਿਖੇ ਮੀਟਿੰਗ ਕਰ ਕੇ ਕੱਲ੍ਹ ਮਿਤੀ 20 ਮਈ ਨੂੰ ਦੁਪਹਿਰ 2 ਵਜੇ ਤੱਕ ਬਰਨਾਲਾ ਸ਼ਹਿਰ ਬੰਦ ਕਰਨ ਦਾ ਐਲਾਨ ਕੀਤਾ ਗਿਆ। ਮੀਟਿੰਗ ਵਿਚ ਮੌਜੂਦ ਸਾਬਕਾ ਕੇਂਦਰੀ ਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੈ ਸਾਂਪਲਾ, ਹਲਕਾ ਬਰਨਾਲਾ ਦੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ ਸਮੇਤ ਹੋਰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਸ਼ਹਿ ’ਤੇ ਪ੍ਰਸਾਸ਼ਨਿਕ ਅਧਿਕਾਰੀਆਂ ਵਲੋਂ ਗਲਤ ਢੰਗ ਨਾਲ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਕੇ ਕੀਤੀ ਜਾ ਰਹੀ ਧੱਕੇਸ਼ਾਹੀ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
;
;
;
;
;
;
;
;
;