ਸੁਰਜੀਤ ਸਿੰਘ ਰੱਖੜਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਵਾਲਿਆਂ ਨਾਲ ਨਹੀਂ ਸੀ ਜਾਣਾ ਚਾਹੀਦਾ - ਬੀਬੀ ਜਗੀਰ ਕੌਰ
ਅੰਮ੍ਰਿਤਸਰ, 19 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੰਮ੍ਰਿਤਸਰ ਵਿਖੇ ਮੀਡੀਆ ਨਾਲ ਕੀਤੀ ਗੱਲਬਾਤ ਕਰਦਿਆਂ ਕਿਹਾ ਕਿ ਸੁਰਜੀਤ ਸਿੰਘ ਰੱਖੜਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਵਾਲਿਆਂ ਨਾਲ ਨਹੀਂ ਸੀ ਜਾਣਾ ਚਾਹੀਦਾ। ਸੋਸ਼ਲ ਮੀਡੀਆ ਤੇ ਏਆਈ ਨਾਲ ਬਣਾਈਆਂ ਤਸਵੀਰਾਂ ਵਿਚ ਅਕਾਲੀ ਦਲ ਪੁਨਰ ਸੁਰਜੀਤ ਦੇ ਹੋਰ ਆਗੂਆਂ ਦੇ ਆਪ ਵਿਚ ਜਾਣ ਦਾ ਜ਼ੋਰਦਾਰ ਖੰਡਨ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਦੇ ਇਸਤਰੀ ਵਿੰਗ ਨੂੰ ਹੋਰ ਮਜਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਕੋਈ ਗੱਠਜੋੜ ਨਹੀਂ ਸੀ ਹੋਇਆ, ਸਿਰਫ ਗੱਲਬਾਤ ਲਈ ਤਾਲਮੇਲ ਕਮੇਟੀ ਹੀ ਬਣਾਈ ਗਈ ਸੀ, ਇਸ ਲਈ ਸਮਝੌਤਾ ਜਾਂ ਗੱਠਜੋੜ ਟੁੱਟਣ ਵਾਲੀ ਕੋਈ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਹੋਰਾਂ ਦੀ ਅਗਵਾਈ ਵਿਚ ਹਮਖਿਆਲ ਪਾਰਟੀਆਂ ਨਾਲ ਆਉਂਦੇ ਸਮੇਂ ਵਿਚ ਚੋਣ ਗੱਠਜੋੜ ਕੀਤਾ ਜਾ ਸਕਦਾ ਹੈ।
;
;
;
;
;
;
;
;