JALANDHAR WEATHER

ਸ਼ਰਧਾ ਭਾਵਨਾ ਨਾਲ ਮਨਾਈ ਗਈ ਬ੍ਰਹਮ ਗਿਆਨੀ ਬਾਬਾ ਕਰਤਾਰ ਸਿੰਘ ਜੀ ਈਸਾਪੁਰ ਵਾਲਿਆਂ ਦੀ ਬਰਸੀ

ਓਠੀਆਂ (ਅੰਮ੍ਰਿਤਸਰ), 19 ਮਈ (ਗੁਰਵਿੰਦਰ ਸਿੰਘ ਛੀਨਾ) ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਈਸਾਪੁਰ ਦੇ ਇਤਿਹਾਸਕ ਗੁਰਦੁਆਰਾ ਬਾਬਾ ਵਧਾਵਾ ਸਿੰਘ ਅਤੇ ਬਾਬਾ ਕਰਤਾਰ ਸਿੰਘ ਜੀ ਵਿਖੇ ਬ੍ਰਹਮ ਗਿਆਨੀ ਬਾਬਾ ਕਰਤਾਰ ਸਿੰਘ ਜੀ ਈਸਾਪੁਰ ਵਾਲਿਆਂ ਦੀ ਸਲਾਨਾ ਬਰਸੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਸੰਗਤਾਂ ਵਲੋਂ ਆਪਣੀਆਂ ਮੰਨਤਾਂ ਪੂਰੀਆਂ ਹੋਣ ਤੇ ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ੍ਰੀ 23 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਦੀਵਾਨ ਹਾਲ ਵਿਚ ਪੰਥ ਦੇ ਮਹਾਨ ਰਾਗੀ-ਢਾਡੀ, ਕਵੀਸ਼ਰ ਜਥਿਆਂ, ਕਥਾਵਾਚਕਾਂ ਅਤੇ ਹੋਰ ਸੰਤਾਂ ਮਹਾਂਪੁਰਸਾਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਨੌਜਵਾਨ ਪੀੜੀ ਨੂੰ ਸਿੱਖੀ ਸਰੂਪ ਧਾਰਨ ਕਰਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ। ਸੰਗਤਾਂ ਲਈ ਤਰ੍ਹਾਂ ਦੇ ਪਕਵਾਨਾਂ ਦੇ ਅਟੁੱਟ ਲੰਗਰ ਲਗਾਏ ਗਏ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ