ਐਸ.ਐਚ.ਓ. ਰਾਜਾਸਾਂਸੀ ਵਲੋਂ ਪੱਤਰਕਾਰ ਭਾਈਚਾਰੇ ਨਾਲ ਦੁਰਵਿਹਾਰ ਕਰਨ 'ਤੇ ਹਵਾਈ ਅੱਡਾ ਮਾਰਗ 'ਤੇ ਚੱਕਾ ਜਾਮ
ਰਾਜਾਸਾਂਸੀ (ਅੰਮ੍ਰਿਤਸਰ), 19 ਮਈ (ਹਰਦੀਪ ਸਿੰਘ ਖੀਵਾ) - ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਅਧੀਨ ਆਉਂਦੇ ਪੁਲਿਸ ਥਾਣਾ ਰਾਜਾਸਾਂਸੀ ਦੀ ਐਸ.ਐਚ.ਓ. ਹਰਸਿਮਰਤਪ੍ਰੀਤ ਕੌਰ ਵਲੋਂ ਪੱਤਰਕਾਰ ਭਾਈਚਾਰੇ ਨਾਲ ਦੁਰਵਿਵਹਾਰ ਕਰਨ 'ਤੇ ਅੰਮ੍ਰਿਤਸਰ ਪ੍ਰੈਸ ਕਲੱਬ ਦੇ ਪ੍ਰਧਾਨ ਰਜੇਸ਼ ਗਿੱਲ ਦੇ ਨਿਰਦੇਸ਼ਾਂ ਹੇਠ ਸਮੂਹ ਪੱਤਰਕਾਰ ਭਾਈਚਾਰੇ ਵਲੋਂ ਅਜਨਾਲਾ-ਏਅਰਪੋਰਟ ਰੋਡ 'ਤੇ ਚੱਕਾ ਜਾਮ ਕੀਤਾ ਗਿਆ। ਸਮੂਹ ਪੱਤਰਕਾਰ ਭਾਈਚਾਰੇ ਵਲੋਂ ਐਸ.ਐਚ.ਓ. ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
;
;
;
;
;
;
;
;