JALANDHAR WEATHER

ਜਲੰਧਰ ਦੀ 8 ਸਾਲਾ ਹਰਨਾਜ਼ ਕੌਰ ਕੋਹਲੀ ਨੇ ਇੰਡੀਆ ਬੁੱਕ ਆਫ ਰਿਕਾਰਡਜ਼ ਵਿਚ ਬਣਾਇਆ ਨਵਾਂ ਰਿਕਾਰਡ

ਜਲੰਧਰ, 19 ਮਈ (ਦਵਿੰਦਰ) - ਜਲੰਧਰ ਦੀ ਹੋਣਹਾਰ ਬੇਟੀ ਹਰਨਾਜ਼ ਕੌਰ ਕੋਹਲੀ ਨੇ ਸਿਰਫ਼ 8 ਸਾਲ ਦੀ ਉਮਰ ਵਿਚ ਵੱਡੀ ਉਪਲਬਧੀ ਹਾਸਲ ਕਰਕੇ ਸ਼ਹਿਰ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਹਰਨਾਜ਼ ਕੌਰ ਕੋਹਲੀ ਨੇ ਰਾਡ ਨਾਲ ਲਟਕਦੇ ਹੋਏ ਸਭ ਤੋਂ ਵੱਧ ਹੂਲਾ ਹੂਪ ਕਰਕੇ ਇੰਡੀਆ ਬੁੱਕ ਆਫ ਰਿਕਾਰਡਜ਼ ਵਿਚ ਆਪਣਾ ਨਾਮ ਦਰਜ ਕਰਵਾਇਆ ਹੈ।ਹਰਨਾਜ਼ ਦੀ ਇਸ ਕਾਮਯਾਬੀ ਨਾਲ ਉਸਦਾ ਪੂਰਾ ਪਰਿਵਾਰ ਬਹੁਤ ਖੁਸ਼ ਹੈ। ਖ਼ਾਸ ਕਰਕੇ ਉਸਦੇ ਦਾਦਾ ਜੀ ਅਤੇ ਦਾਦੀ ਜੀ ਨੇ ਹਰਨਾਜ਼ ਦੀ ਇਸ ਉਪਲਬਧੀ ‘ਤੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਉਹਨਾਂ ਨੂੰ ਆਪਣੀ ਪੋਤੀ ‘ਤੇ ਬਹੁਤ ਮਾਣ ਹੈ। ਪਰਿਵਾਰ ਅਨੁਸਾਰ ਹਰਨਾਜ਼ ਬਚਪਨ ਤੋਂ ਹੀ ਬਹੁਤ ਹੋਣਹਾਰ ਅਤੇ ਮਿਹਨਤੀ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ